ਦੇਸ਼

ਮਾਲਿਆ ਨੂੰ ਸੁਪਰੀਮ ਕੋਰਟ ਤੋਂ ਝਟਕਾ

Mallya, Jumps, Supreme, Court

ਈਡੀ ਦੀ ਕਾਰਵਾਈ ‘ਤੇ ਰੋਕ ਨਹੀਂ

ਦਿੱਲੀ|  ਸੁਪਰੀਮ ਕੋਰਟ ਨੇ ਭਗੌੜੇ ਕਾਰੋਬਾਰੀ ਵਿਜੈ ਮਾਲਿਆ ਨੂੰ ਅੱਜ ਤੱਗੜਾ ਝਟਕਾ ਦਿੰਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਉਸ ਨੂੰ ਆਰਥਿਕ ਭਗੌੜਾ ਅਪਰਾਧੀ ਐਲਾਨ ਕਰਨ ਵਾਲੀ ਕਾਰਵਾਈ ‘ਤੇ ਰੋਕ ਲਾਉਣ ਤੋਂ ਨਾਂਹ ਕਰ ਦਿੱਤੀ ਮੁੱਖ ਜੱਜ ਰੰਜਨ ਗੋਗੋਈ ਤੇ ਜਸਟਿਸ ਐਸ ਕੇ ਕੌਲ ਦੀ ਬੈਂਚ ਨੇ ਕਾਰਵਾਈ ‘ਤੇ ਰੋਕ ਲਾਉਣ ਤੋਂ ਨਾਂਹ ਕਰਨ ਦੇ ਨਾਲ ਹੀ ਈਡੀ ੂਨੂੰ ਨੋਟਿਸ ਜਾਰੀ ਕਰਕੇ ਮਾਲਿਆ ਦੀ ਪਟੀਸ਼ਨ ‘ਤੇ ਜਵਾਬ ਮੰਗਿਆ ਹੈ ਮਾਲਿਆ ਬੈਂਕਾਂ ਤੋਂ 9 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਫਰਾਰ ਹੋ ਗਿਆ ਹੈ ਫਿਲਹਾਲ ਮਾਲਿਆ ਲੰਦਨ ‘ਚ ਹੈ ਮਾਲਿਆ ਨੇ ਆਪਣੇ ਵਕੀਲ ਰਾਹੀਂ ਸੁਪਰੀਮ ਕੋਰਟ ‘ਚ ਪਟੀਸ਼ਨ ਦਾਖਲ ਕੀਤੀ ਸੀ ਤੇ ਈਡੀ ਦੀ ਕਾਰਵਾਈ ‘ਤੇ ਰੋਕ ਲਾਉਣ ਦੀ ਅਪੀਲ ਕੀਤੀ ਸੀ ਈਡੀ ਮਾਲਿਆ ਖਿਲਾਫ਼ ਧਨ ਸੋਧ ਮਾਮਲੇ ਦੀ ਜਾਂਚ ਕਰ ਰਹੀ ਹੈ ਉਹ ਮਾਰਚ 2016 ‘ਚ ਲੰਦਨ ‘ਚ ਭੱਜ ਗਿਆ ਸੀ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top