Breaking News

ਹੁਣ ‘ਨਾਰੀ’ ਨਾਲ ਔਰਤਾਂ ਹੋਣਗੀਆਂ ਤਾਕਤਵਰ

BJP, Minister, Maneka Gandhi, Launch NaariPortal

ਮੇਨਕਾ ਗਾਂਧੀ ਨੇ ਔਰਤਾਂ ਨੂੰ ਦਿੱਤਾ ਨਵੇਂ ਸਾਲ ਦਾ ਇਹ ਤੋਹਫ਼ਾ

ਏਜੰਸੀ
ਨਵੀਂ ਦਿੱਲੀ, 2 ਜਨਵਰੀ।
ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਮੇਨਕਾ ਗਾਂਧੀ ਨੇ ਔਰਤਾਂ ਦੇ ਸਸ਼ਕਤੀਕਰਨ ਲਈ ਅੱਜ ‘ਨਾਰੀ’ ਪੋਰਟਲ ਦਾ ਉਦਘਾਟਨ ਕੀਤਾ। ਇਸ ਪੋਰਟਲ ਨਾਲ ਉਨ੍ਹਾਂ ਨੂੰ ਸਮਾਜਿਕ, ਆਰਥਿਕ ਅਤੇ ਕਾਨੂੰਨੀ ਅਧਿਕਾਰਾਂ ਤੋਂ ਇਲਾਵਾ ਕੇਂਦਰ ਸਰਕਾਰ ਦੀਆਂ ਲਗਭਗ 350 ਯੋਜਨਾਵਾਂ ਅਤੇ ਪ੍ਰੋਗਰਾਮਾਂ ਦੀ ਜਾਣਕਾਰੀ ਮਿਲ ਸਕੇਗੀ।

ਸ੍ਰੀਮਤੀ ਗਾਂਧੀ ਨੇ ਇੱਥੇ ਆਪਣੇ ਦਫ਼ਤਰ ਵਿੱਚ ਇਹ ਪੋਰਟਲ ਜਾਰੀ ਕਰਦੇ ਹੋਏ ਕਿਹਾ ਕਿ ਸਰਕਾਰ ਔਰਤਾਂ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ। ਔਰਤਾਂ ਦੇ ਕਲਿਆਣ ਅਤੇ ਵਿਕਾਸ ਨਾਲ ਸਬੰਧਿਤ ਯੋਜਨਾਵਾਂ ਅਤੇ ਪ੍ਰੋਗਰਾਮਾਂ ਦੀਆਂ ਪ੍ਰਕਿਰਿਆਵਾਂ ਵਿੱਚ ਪਾਰਦਰਸ਼ਿਤਾ ਨਿਸ਼ਚਿਤ ਕਰਨ ਲਈ ਸਰਕਾਰ ਨੇ ਕਈ ਕਦਮ ਚੁੱਕੇ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

 

ਪ੍ਰਸਿੱਧ ਖਬਰਾਂ

To Top