ਦੇਸ਼

ਮਨਜੀਤ ਸਿੰਘ ਜੀ. ਕੇ. ਖਿਲਾਫ਼ ਮਾਮਲਾ ਦਰਜ

Manjeet, Singh,Case, against

ਨਵੀਂ ਦਿੱਲੀ, ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਦਿੱਲੀ ਦੇ ਅਕਾਲੀ ਆਗੂ ਮਨਜੀਤ ਸਿੰਘ ਜੀ. ਕੇ. ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਹਨ ਅਦਾਲਤ ਨੇ ਦਿੱਲੀ ਪੁਲਿਸ ਨੂੰ 24 ਘੰਟਿਆਂ ਵਿੱਚ ਕੇਸ ਦਰਜ ਕਰਕੇ ਹੁਕਮਾਂ ਦੀ ਪਾਲਨਾ ਦੀ ਰਿਪੋਰਟ ਕੋਰਟ ਵਿੱਚ ਪੇਸ਼ ਕਰਨ ਲਈ ਕਿਹਾ ਹੈ   ਦਿੱਲੀ ਦੇ ਸਰਨਾ ਧਿਰ ਦੇ ਲੀਡਰ ਗੁਰਮੀਤ ਸਿੰਘ ਸ਼ੰਟੀ ਵੱਲੋਂ ਕਮੇਟੀ ਉੱਪਰ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਾਏ ਜਾਂਦੇ  ਰਹੇ ਹਨ ਇਸ ਸਬੰਧੀ ਉਨ੍ਹਾਂ ਕੇਸ ਦਰਜ ਕਰਵਾਉਣ ਲਈ ਪਹਿਲਾਂ ਪੁਲਿਸ ਥਾਣਾ ਨਾਰਥ ਐਵਨਿਊ ‘ਚ ਸ਼ਿਕਾਇਤ ਕੀਤੀ ਸੀ, ਪਰ ਪੁਲਿਸ ਵੱਲੋਂ ਮਾਮਲਾ ਨਾ ਦਰਜ ਕਰਨ ‘ਤੇ ਸ਼ੰਟੀ ਨੇ ਅਦਾਲਤ ਦਾ ਦਰਵਾਜਾ ਖੜਕਾਇਆ ਸੀ  ਸ਼ੰਟੀ ਨੇ ਅਦਾਲਤ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਸੀ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ 51 ਲੱਖ ਰੁਪਏ ਦਾ ਘਪਲਾ ਕਰਨ ਲਈ 82 ਹਜ਼ਾਰ ਕਿਤਾਬਾਂ ਦੀ ਖਰੀਦ ਦੇ ਨਕਲੀ ਬਿੱਲ ਬਣਾਏ ਗਏ ਸਨ, ਜਿਸ ਵਿਚ 51 ਲੱਖ ਰੁਪਏ ਦਾ ਘਪਲਾ ਕੀਤਾ ਗਿਆ ਹੈ ਦਿੱਲੀ ਪੁਲਿਸ ਵੱਲੋਂ ਕੀਤੀ ਮੁੱਢਲੀ ਜਾਂਚ ਵਿੱਚ ਇਸ ਮਾਮਲੇ ਵਿੱਚ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ, ਅਮਰਜੀਤ ਪੱਪੂ ਤੇ ਹਰਜੀਤ ਸਿੰਘ ਨੂੰ ਮੁਲਜ਼ਮ ਬਣਾਇਆ ਗਿਆ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

 

ਪ੍ਰਸਿੱਧ ਖਬਰਾਂ

To Top