Breaking News

ਏਸ਼ੀਅਨ ਚੈਂਪੀਅੰਜ਼ ਟਰਾਫ਼ੀ ਲਈ ਮਨਪ੍ਰੀਤ ਬਣੇ ਕਪਤਾਨ

18 ਅਕਤੂਬਰ ਨੂੰ ਸ਼ੁਰੂ ਹੋਵੇਗਾ ਟੂਰਨਾਮੈਂਟ

ਨਵੀਂ ਦਿੱਲੀ, 26 ਸਤੰਬਰ

 

ਓਮਾਨ ‘ਚ 18 ਅਕਤੂਬਰ ਤੋਂ ਸ਼ੁਰੂ ਹੋ ਰਹੀ 5ਵੀਂ ਏਸ਼ੀਅਨ ਚੈਂਪੀਅੰਜ਼ ਟਰਾਫ਼ੀ ‘ਚ ਭਾਰਤੀ ਹਾਕੀ ਟੀਮ ਦਾ ਐਲਾਨ ਹੋ ਗਿਆ ਹੈ ਸੂਤਰਾਂ ਅਨੁਸਾਰ ਮਨਪ੍ਰੀਤ ਸਿੰਘ ਨੂੰ ਟੀਮ ਦੀ ਕਪਤਾਨੀ ਸੌਂਪੀ ਗਈ ਹੈ ਹਾਕੀ ਇੰਡੀਆ ਨੇ ਬੁੱਧਵਾਰ ਨੂੰ ਇਸ ਟੂਰਨਾਮੈਂਟ ਲਈ 18 ਮੈਂਬਰੀ ਟੀਮ ਦਾ ਐਲਾਨ ਕੀਤਾ ਚਿੰਗਲੇਸਾਨਾ ਨੂੰ ਟੀਮ ਦਾ ਉਪ ਕਪਤਾਨ ਬਣਾਇਆ ਗਿਆ ਹੈ 2016 ‘ਚ ਮਲੇਸ਼ੀਆ ‘ਚ ਭਾਰਤ ਨੇ ਪੁਰਾਣੇ ਵਿਰੋਧੀ ਪਾਕਿਸਤਾਨ ਨੂੰ 3-2 ਨਾਲ ਹਰਾ ਕੇ ਖ਼ਿਤਾਬ ਜਿੱਤਿਆ ਸੀ

 

ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਮਨਪ੍ਰੀਤ ਸਿੰਘ ਨੂੰ ਰਾਸ਼ਟਰਪਤੀ ਨੇ ਅਰਜੁਨ ਪੁਰਸਕਾਰ ਨਾਲ ਸਨਮਾਨਤ ਕੀਤਾ ਸੀ ਟੂਰਨਾਮੈਂਟ ‘ਚ ਭਾਰਤੀ ਟੀਮ ਮਲੇਸ਼ੀਆ, ਪਾਕਿਸਤਾਨ, ਦੱਖਣੀ ਕੋਰੀਆ, ਜਾਪਾਨ ਅਤੇ ਮਜ਼ਬਾਨ ਟੀਮ ਓਮਾਨ ਦਾ ਸਾਹਮਣਾ ਕਰੇਗੀ

 
ਟੀਮ: ਗੋਲਕੀਪਰ ਪੀਆਰਸ਼੍ਰੀਜੇਸ਼, ਕ੍ਰਿਸ਼ਨ ਬਹਾਦੁਰ ਪਾਠਕ, ਡਿਫੈਂਡਰ: ਹਰਮਨਪ੍ਰੀਤ ਸਿੰਘ, ਗੁਰਿੰਦਰ ਸਿੰਘ, ਕੋਥਾਜੀਤ ਸਿੰਘ, ਸੁਰਿੰਦਰ, ਜਰਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਮਿਫਡੀਲਰ: ਮਨਪ੍ਰੀਤ ਸਿੰਘ, ਸਿਮਤ, ਨੀਲਕੰਠ ਸ਼ਰਮਾ, ਲਲਿਤ, ਚਿੰਗਲੇਸਾਨਾ, ਫਾਰਵਰਡ: ਆਕਾਸ਼ਦੀਪ ਸਿੰਘ, ਗੁਰਜੰਟ ਸਿੰਘ, ਮਨਦੀਪ ਸਿੰਘ ਅਤੇ ਦਿਲਪ੍ਰੀਤ ਸਿੰਘ

 

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top