ਮਾਤਾ ਪਰਮਜੀਤ ਕੌਰ ਦੀ ਮ੍ਰਿਤਕ ਦੇਹ ਮੈਡੀਕਲ ਖੌਜਾਂ ਲਈ ਦਾਨ

ਬਲਾਕ ਸੰਗਰੂਰ ਵੱਲੋਂ 19ਵਾਂ ਸਰੀਰਦਾਨ

ਸੰਗਰੂਰ, (ਨਰੇਸ਼ ਕੁਮਾਰ)। ਡੇਰਾ ਸੱਚਾ ਸੌਦਾ ਦੀ ਪਾਵਨ ਪ੍ਰੇਰਨਾ ਤੇ ਚਲਦਿਆਂ ਡੇਰਾ ਪ੍ਰੇਮੀ ਮਰਨ ਤੋਂ ਬਾਅਦ ਵੀ ਮਾਨਵਤਾ ਭਲਾਈ ਦੇ ਕਾਰਜ ਕਰਕੇ ਜਾਂਦੇ ਹਨ। ਸੰਗਰੂਰ ਦੀ ਡੇਰਾ ਸੱਚਾ ਸੌਦਾ ਦੀ ਸ਼ਰਧਾਲੂ ਭੈਣ ਪਰਮਜੀਤ ਕੌਰ ਇੰਸਾਂ ਦੀ ਮੌਤ ਤੋਂ ਬਾਅਦ ਉਹਨਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੌਜਾਂ ਲਈ ਦਾਨ ਕਰ ਦਿੱਤਾ ਗਿਆ। ਬਲਾਕ ਸੰਗਰੂਰ ਵੱਲੋਂ ਇਹ 19 ਵਾਂ ਸਰੀਰਦਾਨ ਹੈ।

ਜਾਣਕਾਰੀ ਅਨੁਸਾਰ ਡੇਰਾ ਪ੍ਰੇਮੀ ਭੈਣ ਪਰਮਜੀਤ ਕੌਰ ਜੋ ਕਿ ਪੰਜਾਬ ਨੈਸ਼ਨਲ ਬੈਂਕ ਵਿੱਚ ਕਲਾਸ ਫੋਰ ਦੀ ਨੌਕਰੀ ਤੋਂ ਰਿਟਾਰਡ ਸਨ ਬੀਤੀ ਰਾਤ ਉਹਨਾਂ ਦੀ ਮੌਤ ਹੋ ਗਈ।ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮਾਤਾ ਜੀ ਨੇ ਜਿਉਦੇ ਜੀਅ ਸਰੀਰਦਾਨ ਕਰਨ ਦਾ ਫਾਰਮ ਭਰਿਆ ਹੋਇਆ ਸੀ ਅਤੇ ਲੰਬੇ ਸਮੇਂ ਤੋਂ ਡੇਰਾ ਸੱਚਾ ਸੌਦਾ ਨਾਲ ਜੁੜੇ ਹੋਏ ਸੀ।

ਅੱਜ ਉਹਨਾਂ ਦੀ ਮਿ੍ਰਤਕ ਦੇਹ ਨੂੰ ਯੂਪੀ ਦੇ ਸ੍ਰੀ ਰਾਮ ਮੂਰਤੀ ਸਮਾਰਕ ਇੰਸੀਟੀਚਿਊਟ ਆਫ ਮੈਡੀਕਲ ਸਾਇੰਸ ਬਰੇਲੀ ਵਿਖੇ ਭੇਜਿਆ ਗਿਆ। ਉਹਨਾਂ ਦੀ ਮਿ੍ਰਤਕ ਦੇਹ ਨੂੰ ਰਵਾਨਾ ਹੋਣ ਤੋਂ ਪਹਿਲਾਂ ਹਰੀ ਝੰਡੀ ਦੇ ਕੇ ਪੰਜਾਬ ਨੈਸ਼ਨਲ ਬੈਂਕ ’ਚੋਂ ਰਿਟਾਰਿਡ ਧਰਮਪਾਲ ਬਾਤਿਸ ਨੇ ਰਵਾਨਾ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਬੀਬੀ ਜੀ ਸਾਡੇ ਬੈਂਕ ’ਚ ਨੌਕਰੀ ਬਹੁਤ ਹੀ ਮਿਹਨਤ ਅਤੇ ਲਗਨ ਨਾਲ ਕੀਤੀ ਅਤੇ ਡੇਰੇ ਨਾਲ ਜੁੜੇ ਰਹੇ। ਅੱਜ ਸਰੀਰਦਾਨ ਕਰਨਾ ਬਹੁਤ ਹੀ ਵੱਡਾ ਫੈਸਲਾ ਹੈ ਸਰੀਰਦਾਨ ਕਰਨ ਨਾਲ ਬੀਬੀ ਜੀ ਹਮੇਸ਼ਾ ਲਈ ਅਮਰ ਹੋ ਗਏ।

ਅਸੀਂ ਆਪਣੇ ਸਾਰੇ ਸਟਾਫ਼ ਵੱਲੋਂ ਸ਼ਰਧਾਂਜਲੀ ਭੇਂਟ ਕਰਦੇ ਹਾਂ। ਪਰਮਜੀਤ ਕੌਰ ਦੀ ਮਿ੍ਰਤਕ ਦੇਹ ਵਾਲੀ ਗੱਡੀ ਨੂੰ ਸਜਾਇਆ ਗਿਆ ਅਤੇ ਸੰਗਰੂਰ ਦੇ ਬਾਜ਼ਾਰਾਂ ਵਿੱਚ ਘੁੰਮਾਇਆ ਗਿਆ। ਇਸ ਮੌਕੇ ਭੈਣ ਪਰਮਜੀਤ ਕੌਰ ਅਮਰ ਰਹੇ ਅਮਰ ਰਹੇ ਦੇ ਨਾਅਰੇ ਵੀ ਲਗਾਏ ਗਏ। ਇਸ ਮੌਕੇ ’ਤੇ ਪਰਮਜੀਤ ਕੌਰ ਦੇ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ,  ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਮੈਂਬਰ ਅਤੇ 15 ਮੈਂਬਰ, 7 ਮੈਂਬਰ, ਸੁਜਾਨ ਭੈਣਾਂ ਤੇ ਸਮੂਹ ਸਾਧ ਸੰਗਤ ਹਾਜ਼ਰ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ