ਪੰਜਾਬ

ਨਾਭਾ ਮੈਕਸੀਮਮ ਸਕਿਊਰਟੀ ਜ਼ੇਲ੍ਹ ‘ਚ ਹਵਾਲਾਤੀ ਦੀ ਮੌਤ 

Maximum, Nabha, Maximum, Security, Jail

ਮਾਮਲੇ ਦੀ ਨਿਆਇਕ ਜਾਂਚ ਸ਼ੁਰੂ, ਤਿੰਨ ਡਾਕਟਰਾਂ ਦੇ ਪੈਨਲ ਨੇ ਕੀਤਾ ਪੋਸਟਮਾਰਟਮ

ਨਾਭਾ। ਪੰਜਾਬ ਦੀ ਮੈਕਸੀਮਮ ਸਕਿਊਰਿਟੀ ਜ਼ੇਲ੍ਹ ਨਾਭਾ ਉਸ ਸਮੇਂ ਮੁੜ ਵਿਵਾਦਾਂ ‘ਚ ਘਿਰ ਗਈ। ਜਦੋਂ ਇਸ ਵਿੱਚ ਇੱਕ ਹਵਾਲਾਤੀ ਦੀ ਭੇਦਭਰੇ ਹਾਲਾਤਾਂ ‘ਚ ਮੌਤ ਹੋ ਗਈ। ਹਵਾਲਾਤੀ ਦੀ ਪਹਿਚਾਣ ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀ 23 ਸਾਲਾਂ ਹਵਾਲਾਤੀ ਸੁਖਪ੍ਰੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨ ਇਸ ਹਵਾਲਾਤੀ ਦੀ ਜੇਲ੍ਹ ਅੰਦਰ ਤਬੀਅਤ ਵਿਗੜ ਗਈ ਸੀ ਜਿਸ ਨੂੰ ਜ਼ੇਲ੍ਹ ਨਿਯਮਾਂ ਅਧੀਨ ਸਰਕਾਰੀ ਹਸਪਤਾਲ ਨਾਭਾ ਵਿਖੇ ਲਿਆਂਦਾ ਗਿਆ ਪਰੰਤੂ ਮੌਕੇ ‘ਤੇ ਤਾਇਨਾਤ ਮੈਡੀਕਲ ਸਟਾਫ਼ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਾਮਲੇ ਦੀ ਪੁਸ਼ਟੀ ਕਰਦਿਆਂ ਡਾ. ਸੰਜੇ ਮਾਥੂਰ ਨੇ ਦੱਸਿਆ ਜਦੋਂ ਹਵਾਲਾਤੀ ਨੂੰ ਹਸਪਤਾਲ ਵਿਖੇ ਲਿਆਂਦਾ ਗਿਆ ਤਾਂ ਉਹ ਮਰਿਆ ਹੋਇਆ ਸੀ।
ਦੂਜੇ ਪਾਸੇ ਮਾਮਲੇ ਦੀ ਪੁਸ਼ਟੀ ਕਰਦਿਆਂ ਜੇਲ੍ਹ ਦੇ ਸੁਪਰਡੈਂਟ ਇਕਬਾਲ ਸਿੰਘ ਬਰਾੜ ਨੇ ਦੱਸਿਆ ਕਿ ਇਸ ਹਵਾਲਾਤੀ ਖਿਲਾਫ ਗੈਰਕਾਨੂੰਨੀ ਗਤੀਵਿਧੀਆਂ ਅਤੇ ਅਸਲਾ ਐਕਟ ਸਣੇ ਕਾਫੀ ਮਾਮਲੇ ਦਰਜ਼ ਸੀ। ਜੇਲ੍ਹ ਪ੍ਰਸ਼ਾਸ਼ਨ ਵੱਲੋਂ ਹਵਾਲਾਤੀ ਦੀ ਹੋਈ ਮੌਤ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ। ਅੱਜ ਸੋਮਵਾਰ ਨੂੰ ਸਿਵਲ ਹਸਪਤਾਲ ਦੇ ਤਿੰਨ ਮਾਹਿਰ ਡਾਕਟਰਾਂ ਦੇ ਸਾਂਝੇ ਬੋਰਡ ਨੇ ਹਵਾਲਾਤੀ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਗਿਆ ਜਿਸ ਤੋ ਬਾਦ ਮ੍ਰਿਤਕ ਹਵਾਲਾਤੀ ਦੀ ਲਾਸ਼ ਉਸ ਦੇ ਵਾਰਿਸਾਂ ਹਵਾਲੇ ਕਰ ਦਿੱਤੀ ਗਈ। ਮਾਮਲੇ ਦੀ ਜੁਡੀਸ਼ੀਅਲ ਜਾਂਚ ਕਰਵਾਈ ਜਾ ਰਹੀ ਹੈ। ਦੂਜੇ ਪਾਸੇ ਮੌਕੇ ‘ਤੇ ਮੌਜੂਦ ਮ੍ਰਿਤਕ ਹਵਾਲਾਤੀ ਦੇ ਭਰਾ ਮਹਿਕਪ੍ਰੀਤ ਸਿੰਘ ਅਤੇ ਅਮਨਪ੍ਰੀਤ ਸਿੰਘ ਨੇ ਪੱਤਰਕਾਰਾਂ ਅੱਗੇ ਦੋਸ਼ ਲਾਏ ਕਿ ਉਨ੍ਹਾਂ ਦੇ ਭਰਾ ਦੀ ਮੌਤ ਬਾਰੇ ਉਨ੍ਹਾਂ ਨੂੰ ਕੱਲ ਰਾਤ 9 ਵਜੇ ਦੇ ਕਰੀਬ ਜਾਣਕਾਰੀ ਮਿਲੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਭਰਾ ਕਬੱਡੀ ਦਾ ਮਾਹਿਰ ਖਿਡਾਰੀ ਸੀ ਅਤੇ ਉਸ ਦਾ ਸ਼ਰੀਰ ਕਾਫੀ ਤੰਦਰੁਸਤ ਸੀ ਪ੍ਰੰਤੂ ਭੇਦਭਰੇ ਹਾਲਾਤਾਂ ਵਿੱਚ ਹੋਈ ਉਸ ਦੀ ਮੌਤ ਨੇ ਜੇਲ੍ਹ ਪ੍ਰਸ਼ਾਸ਼ਨ ਦੀ ਭੂਮਿਕਾ ਨੂੰ ਸ਼ੱਕ ਦੇ ਘੇਰੇ ਵਿੱਚ ਲਿਆਂਦਾ ਹੈ ਜਿਸ ਦੀ ਨਿਰਪੱਖ ਜਾਂਚ ਕੀਤੀ ਜਾਣੀ ਚਾਹੀਦੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top