ਦੇਸ਼

ਕਰਤਾਰਪੁਰ ਕਾਰੀਡੋਰ ‘ਤੇ ਭਾਰਤ-ਪਾਕਿ ਵਿਚਾਲੇ ਹੋਣ ਵਾਲੀ 2 ਅਪਰੈਲ ਨੂੰ ਹੋਣ ਵਾਲੀ ਮੀਟਿੰਗ ਟਲੀ

Meeting, Kartarpur Corridor, India, Pakistan

ਨਵੀਂ ਦਿੱਲੀ। ਭਾਰਤ ਨੇ ਸ਼ੁੱਕਰਵਾਰ ਨੂੰ ਇੱਥੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੂੰ ਤਲੱਬ ਕੀਤਾ ਅਤੇ ਕਰਤਾਰਪੁਰ ਗਲਿਆਰੇ ‘ਤੇ ਪਾਕਿਸਤਾਨ ਵੱਲੋਂ ਨਿਯੁਕਤ ਕਮੇਟੀ ‘ਚ ਕਈ ਖਾਲਿਸਤਾਨੀ ਵੱਖਵਾਦੀਆਂ ਦੀ ਮੌਜੂਦਗੀ ‘ਤੇ ਚਿੰਤਾ ਜ਼ਾਹਰ ਕੀਤੀ। ਜਾਣਕਾਰੀ ਮੁਤਾਬਕ ਭਾਰਤ ਨੇ ਪਾਕਿਸਤਾਨੀ ਹਾਈ ਕਮਿਸ਼ਨਰ ਸਈਅਦ ਹੈਦਰ ਸ਼ਾਹ ਨੂੰ ਇਹ ਵੀ ਕਿਹਾ ਕਿ ਉਹ ਕਰਤਾਰਪੁਰ ਸਾਹਿਬ ਗਲਿਆਰੇ ‘ਤੇ ਤੌਰ ਤਰੀਕਿਆਂ ਬਾਰੇ ਚਰਚਾ ਲਈ ਅਟਾਰੀ ‘ਚ ਪਿਛਲੀ ਬੈਠਕ ‘ਚ ਨਵੀਂ ਦਿੱਲੀ ਵੱਲੋਂ ਪੇਸ਼ ਕੀਤੇ ਗਏ ਅਹਿਮ ਪ੍ਰਸਤਾਵਾਂ ‘ਤੇ ਆਪਣੇ ਦੇਸ਼ ਦਾ ਰੁਖ ਸਪੱਸ਼ਟ ਕਰਨ। ਵਿਦੇਸ਼ ਮੰਤਰਾਲੇ ਦੇ ਇਕ ਬਿਆਨ ‘ਚ ਕਿਹਾ ਕਿ ਉਸ ਨੇ ਪਾਕਿਸਤਾਨੀ ਪੱਖ ਨੂੰ ਇਹ ਸੰਦੇਸ਼ ਪਹੁੰਚਾ ਦਿੱਤਾ ਹੈ ਕਿ ਪਾਕਿਸਤਾਨ ਦਾ ਜਵਾਬ ਮਿਲਣ ਤੋਂ ਬਾਅਦ ਕਿਸੇ ਉੱਚਿਤ ਸਮੇਂ ‘ਤੇ ਗਲਿਆਰੇ ਨਾਲ ਜੁੜੇ ਮਾਮਲਿਆਂ ‘ਤੇ ਆਉਣ ਵਾਲੀ ਬੈਠਕ ਤੈਅ ਕੀਤੀ ਜਾ ਸਕਦੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top