ਦਿੱਲੀ ’ਚ ਭੂਚਾਲ ਦੇ ਹਲਕੇ ਝਟਕੇ

0
123
Turkey, Earthquake

ਦਿੱਲੀ ’ਚ ਭੂਚਾਲ ਦੇ ਹਲਕੇ ਝਟਕੇ

ਨਵੀਂ ਦਿੱਲੀ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਐਤਵਾਰ ਦੁਪਹਿਰ ਨੂੰ ਘੱਟ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 2.1 ਮਾਪੀ ਗਈ। ਨੈਸ਼ਨਲ ਸੈਂਟਰ ਫੌਰ ਸੇਜ਼ਮੋਲੋਜੀ ਦੇ ਅਨੁਸਾਰ, ਭੂਚਾਲ ਦਾ ਕੇਂਦਰ ਧਰਤੀ ਤੋਂ ਸੱਤ ਕਿਲੋਮੀਟਰ ਹੇਠਾਂ 28.67 ਡਿਗਰੀ ਉੱਤਰੀ ਅਤੇ 77.14 ਡਿਗਰੀ ਪੂਰਬੀ ਲੰਬਾਈ ਨਵੀਂ ਦਿੱਲੀ ਦੇ ਉੱਤਰ ਪੱਛਮੀ ਖੇਤਰ ਵਿੱਚ ਸੀ। ਭੂਚਾਲ ਕਾਰਨ ਕਿਸੇ ਦੇ ਜਾਨ ਜਾਂ ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।