ਮਾਸੂਮ ਬੱਚੇ ਨਾਲ ਬਦਫੈਲੀ ਮਗਰੋਂ ਕੀਤਾ ਕਤਲ, ਕਾਰ ‘ਚੋਂ ਮਿਲੀ ਲਾਸ਼

0
Miscreant, Victim, Murdered, Child, Car

ਪੁਲਿਸ ਨੇ ਮਾਮਲਾ ਦਰਜ ਕਰ ਸ਼ੁਰੂ ਕੀਤੀ ਕਾਰਵਾਈ

ਸਤਪਾਲ ਥਿੰਦ
ਫਿਰੋਜ਼ਪੁਰ, 3 ਜੁਲਾਈ

ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰੀਤ ਨਗਰ ‘ਚ ਇੱਕ ਸ਼ਰਮਸਾਰ ਘਟਨਾ ਨੂੰ ਅੰਜ਼ਾਮ ਦਿੰਦੇ ਕਿਸੇ ਵਿਅਕਤੀ ਵੱਲੋਂ ਇੱਕ 5 ਸਾਲਾ ਮਾਸੂਮ ਬੱਚੇ ਨਾਲ ਬਦਫੈਲੀ ਤੋਂ ਬਾਅਦ ਮਾਸੂਮ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਬੱਚੇ ਸੀ ਲਾਸ਼ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਥਾਣਾ ਫ਼ਿਰੋਜ਼ਪੁਰ ਸਿਟੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈਣ ਮਗਰੋਂ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈਇਸ ਸਬੰਧੀ ਮ੍ਰਿਤਕ ਬੱਚੇ ਦੀ ਮਾਂ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਹ ਆਪਣੇ ਲੜਕੇ ਨੂੰ ਆਪਣੀ ਭੈਣ ਦੇ ਘਰ ਪ੍ਰੀਤ ਨਗਰ ਵਿਖੇ ਲੈ ਕੇ ਗਈ ਸੀ, ਜਿੱਥੇ ਉਹ ਘਰ ਤੋਂ ਬਾਹਰ ਖੇਡਣ ਲਈ ਚਲਾ ਗਿਆ ਪਰ ਜਦੋਂ ਕੁਝ ਸਮੇਂ ਬਾਅਦ ਉਹ ਘਰ ਤੋਂ ਬਾਹਰ ਆਉਣ ‘ਤੇ ਉਸਦਾ ਲੜਕਾ ਨਾ ਮਿਲਣ ‘ਤੇ ਉਸਦੀ ਕਾਫੀ ਭਾਲ ਕੀਤੀ ਤਾਂ ਦੇਰ ਰਾਤ ਇੱਕ ਵਿਅਕਤੀ ਨੇ ਦੱਸਿਆ ਕਿ ਉਨਾਂ ਦਾ ਲੜਕਾ ਇੱਕ ਕਾਰ ਵਿੱਚ ਪਿਆ ਹੋਇਆ ਹੈ, ਜਿਸ ਨੂੰ ਤੁਰੰਤ ਜਾ ਕੇ ਦੇਖਿਆ ਤਾਂ ਉਸਦਾ ਲੜਕਾ ਪਿਛਲੀ ਸੀਟ ‘ਤੇ ਪਿਆ ਸੀ ਅਤੇ ਕਿਸੇ ਵਿਅਕਤੀ ਨੇ ਉਸ ਨਾਲ ਬਦਫੈਲੀ ਕੀਤੀ ਹੋਈ ਸੀ, ਜਿਸ ਨੂੰ ਹਸਪਤਾਲ ਲੈ ਕੇ ਗਏ ਤਾਂ ਡਾਕਟਰਾਂ ਨੇ ਉਸਦੇ ਲੜਕੇ ਨੂੰ ਮ੍ਰਿਤਕ ਐਲਾਨਿਆ ਸ਼ਾਮ ਤੱਕ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪੁਲਿਸ ਨੇ ਬੱਚੇ ਦੀ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।