ਵਿਧਾਇਕ ਅਮਨ ਅਰੋੜਾ ਨੇ ਕਸਬਾ ਲੌਂਗੋਵਾਲ ਲਈ ਖੇਡ ਸਟੇਡੀਅਮ ਕਰਵਾਇਆ ਮਨਜ਼ੂਰ

ਵਿਧਾਇਕ ਅਮਨ ਅਰੋੜਾ ਨੇ ਕਸਬਾ ਲੌਂਗੋਵਾਲ ਲਈ ਖੇਡ ਸਟੇਡੀਅਮ ਕਰਵਾਇਆ ਮਨਜ਼ੂਰ

ਲੌਂਗੋਵਾਲ, (ਹਰਪਾਲ)। ਹਲਕਾ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ ਜਿਸ ਦੇ ਚਲਦਿਆਂ ਕਸਬਾ ਲੌਂਗੋਵਾਲ ਵਿਖੇ ਪਿਛਲੇ ਕਈ ਦਹਾਕਿਆਂ ਤੋਂ ਬੱਚਿਆਂ ਲਈ ਖੇਡ ਸਟੇਡੀਅਮ ਦੀ ਮੰਗ ਨੂੰ ਪਹਿਲੇ ਹੀ ਬਜਟ ਸ਼ੈਸ਼ਨ ਪਾਸ ਕਰਵਾ ਕੇ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਵਿਧਾਇਕ ਅਮਨ ਅਰੋੜਾ ਨੇ ਦੱਸਿਆ ਕਿ ਉਹਨਾਂ ਨੇ ਹਲਕੇ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸੀ ਉਹਨਾਂ ਸਾਰੀਆਂ ਨੂੰ ਪੂਰਾ ਕੀਤਾ ਜਾਵੇਗਾ ਅਤੇ ਹਲਕਾ ਸੁਨਾਮ ਨੂੰ ਸੂਬੇ ਵਿੱਚ ਸਭ ਤੋਂ ਸੋਹਣਾ ਬਣਾਉਣ ਦਾ ਟੀਚਾ ਹੈ।

ਉਹਨਾਂ ਨੇ ਕਿਹਾ ਕਿ ਕਸਬਾ ਲੌਂਗੋਵਾਲ ਦੇ ਲੋਕਾਂ ਦੀ¿; ਕਾਫ਼ੀ ਸਮੇਂ ਤੋਂ ਬੱਚਿਆਂ ਲਈ ਖੇਡ ਸਟੇਡੀਅਮ ਦੀ ਮੰਗ ਸੀ ਜਿਸਨੂੰ ਅੱਜ ਵਿਧਾਨ ਸਭਾ ਵਿੱਚ ਪਾਸ ਕਰਵਾਇਆ ਗਿਆ ਅਤੇ ਜਲਦੀ ਹੀ ਲੌਂਗੋਵਾਲ ਵਿਖੇ ਇੱਕ ਉੱਚ ਪੱਧਰੀ ਸਟੇਡੀਅਮ ਬਣਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ। ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਬੱਚਿਆ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਦਾ ਬਹੁਤ ਵੱਡਾ ਯੋਗਦਾਨ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ

ਉਨ੍ਹਾਂ ਕਿਹਾ ਕਿ ਸੂਬੇ ਵਿੱਚੋ ਜਲਦੀ ਹੀ ਨਸ਼ੇ ਦਾ ਖ਼ਾਤਮਾ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇਗਾ। ਵਰਨਣਯੋਗ ਹੈ ਕਿ ਅਮਨ ਅਰੋੜਾ ਨੇ ਕਸਬਾ ਲੌਂਗੋਵਾਲ ਵਿਖੇ ਸਟੇਡੀਅਮ ਬਣਾਉਣ ਲਈ ਵੱਖ-ਵੱਖ ਥਾਵਾਂ ਦਾ ਖੁਦ ਨਿਰੀਖਣ ਕੀਤਾ ਹੋਇਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ