ਟੋਕਿਓ ਉਲੰਪਿਕ ਲਈ ਚੁਣੀ ਗਈ ਕਮਲਪ੍ਰੀਤ ਕੌਰ ਨੂੰ ਵਿਧਾਇਕ ਨੇ ਦਿੱਤਾ 10 ਲੱਖ ਰੁਪਏ ਦਾ ਚੈੱਕ

0
1482

ਪੰਜਾਬ ਸਰਕਾਰ ਕਮਲਪ੍ਰੀਤ ਕੌਰ ਦੀ ਹਰ ਸੰਭਵ ਸਹਾਇਤਾ ਲਈ ਯਤਨਸ਼ੀਲ : ਰਾਜਾ ਵੜਿੰਗ

ਮਲੋਟ, (ਮਨੋਜ)। ਪ੍ਰਾਚੀਨ ਡਿਸਕਸ ਥ੍ਰੋ ਖੇਡ ਵਿੱਚ ਪਿਛਲੇ 9 ਸਾਲ ਦਾ ਰਾਸ਼ਟਰੀ ਰਿਕਾਰਡ ਤੋੜ ਕੇ 23 ਜੁਲਾਈ 2021 ਤੋਂ ਸ਼ੁਰੂ ਹੋਣ ਜਾ ਰਹੇ ਟੋਕੀਓ (ਜਪਾਨ) ਉਲੰਪਿਕ ਲਈ ਚੁਣੀ ਗਈ ਕਬਰਵਾਲਾ ਪਿੰਡ ਦੀ ਕਮਲਪ੍ਰੀਤ ਕੌਰ ਨੂੰ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਜੱਦੀ ਪਿੰਡ ਕਬਰਵਾਲਾ ਵਿਖੇ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਕਮਲਪ੍ਰੀਤ ਨੂੰ ਉਸਦੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿੱਚ ਦਿੱਤਾ

ਇਸ ਮੌਕੇ ਬੋਲਦਿਆਂ ਸ਼੍ਰੀ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਨੀਤੀ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਸ਼ੇ ਵਰਗੀਆਂ ਭੈੜੀਆਂ ਆਦਤਾਂ ਤੋਂ ਪਾਸੇ ਹਟ ਕੇ ਆਪਣੇ ਆਪ ਨੂੰ ਖੇਡਾਂ ਨਾਲ ਜੋੜ ਕੇ ਆਪਣੇ ਮਾਤਾ ਪਿਤਾ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ ਉਹਨਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ 10 ਲੱਖ ਰੁਪਏ ਦਾ ਚੈੱਕ ਖਿਡਾਰਣ ਕਮਲਪ੍ਰੀਤ ਕੌਰ ਲਈ ਭੇਜਿਆ ਗਿਆ ਹੈ ਤਾਂ ਜੋ ਇਸ ਖਿਡਾਰਣ ਨੂੰ ਉਲੰਪਿਕ ਖੇਡਾਂ ਲਈ ਅਭਿਆਸ ਕਰਨ ਵਿੱਚ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਮੌਕੇ ਵਿਧਾਇਕ ਨੇ ਐਲਾਨ ਕੀਤਾ ਕਿ ਪਿੰਡ ਕਬਰਵਾਲਾ ਵਿਖੇ ਜਲਦੀ ਇੱਕ ਖੇਡ ਅਭਿਆਸ ਗਰਾਊਂਡ ਅਤੇ ਜਿੰਮ ਵੀ ਬਣਾਇਆ ਜਾਵੇਗਾ, ਜਿੱਥੇ ਨੌਜਵਾਨ ਵਰਗ ਖੇਡਾਂ ਪ੍ਰਤੀ ਵੱਧ ਤੋਂ ਵੱਧ ਜੁੜ ਸਕਣ

ਇੱਥੇ ਜਿਕਰਯਗ ਹੈ ਕਿ ਬੇਟੀ ਪੜ੍ਹਾਓ ਬੇਟੀ ਬਚਾਓ ਸਕੀਮ ਤਹਿਤ ਕਮਲਪ੍ਰੀਤ ਕੌਰ ਨੂੰ ਇੱਕ ਲੱਖ ਰੁਪਏ ਦੀ ਰਕਮ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ ਅਤੇ ਕਮਲਪ੍ਰੀਤ ਕੌਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੇਟੀ ਪੜ੍ਹਾਓ ਬੇਟੀ ਬਚਾਓ ਸਕੀਮ ਦਾ ਅਬੈਂਸਡਰ ਵੀ ਬਣਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ੀਦ ਚੇਅਰਮੈਨ ਨਰਿੰਦਰ ਕਾਉਣੀ, ਐਸਡੀਐਮ ਗਿੱਦੜਬਾਹਾ ਓਮ ਪ੍ਰਕਾਸ਼, ਅਮਨਪ੍ਰੀਤ ਸਿੰਘ ਭੱਟੀ, ਗੁਰਮੀਤ ਸਿੰਘ ਖੁੱਡੀਆਂ, ਕੁਲਦੀਪ ਸਿੰਘ ਅਤੇ ਕੁਲਵਿੰਦਰ ਕੌਰ (ਮਾਤਾ ਪਿਤਾ ਕਮਲਪ੍ਰੀਤ ਕੌਰ) ਮੋਹਨ ਸਿੰਘ ਕੱਟਿਆਂਵਾਲੀ, ਸੁਖਵਿੰਦਰ ਸਿੰਘ ਗੁਰੂਸਰ, ਹਰਦੀਪ ਸਿੰਘ, ਗੁਰਬਖਸ਼ ਸਿੰਘ, ਗੁਰਬਾਜ ਸਿੰਘ, ਸਵਰਨ ਸਿੰਘ ਅਤੇ ਭੁਪਿੰਦਰ ਸਿੰਘ ਬੱਲ ਵੀ ਮੌਜੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.