ਵਿਧਾਇਕ ਲਾਭ ਸਿੰਘ ਉੱਗੋਕੇ ਦੇ ਪਿਤਾ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ

ਡੀਐਮਸੀ ਲੁਧਿਆਣਾ ਵਿਖੇ ਜ਼ੇਰੇ ਇਲਾਜ਼

ਬਰਨਾਲਾ, (ਜਸਵੀਰ ਸਿੰਘ ਗਹਿਲ)। ਜ਼ਿਲਾ ਬਰਨਾਲਾ ਦੇ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਪਿਤਾ ਵੱਲੋਂ ਕੋਈ ਜ਼ਹਿਰੀਲੀ ਚੀਜ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਭਰੋਸੇਯੋਗ ਸੂਤਰਾਂ ਮੁਤਾਬਕ ਦੁਪਿਹਰ ਸਮੇਂ ਘਰ ਅੰਦਰ ਦਰਸਨ ਸਿੰਘ ਦੀ ਆਪਣੇ ਫੌਜੀ ਪੁੱਤ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਜਿਸ ਤੋਂ ਬਾਅਦ ਦਰਸਨ ਸਿੰਘ ਨੇ ਕੋਈ ਜਹਿਰੀਲੀ ਚੀਜ ਖਾ ਲਈ। ਫਿਲਹਾਲ ਅਸੀਂ ਇਸ ਗੱਲ ਦੀ ਪੁਸ਼ਟੀ ਨਹੀਂ ਕਰ ਰਹੇ ਕੀ ਵਿਧਾਇਕ ਉਗਾਕੇ ਦੇ ਪਿਤਾ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ।

ਹਾਲਤ ਖਰਾਬ ਹੋਣ ’ਤੇ ਪਰਿਵਾਰਕ ਮੈਂਬਰਾਂ ਦੁਆਰਾ ਉਸਨੂੰ ਸਿਵਲ ਹਸਪਤਾਲ ਤਪਾ ਵਿਖੇ ਲਿਜਾਇਆ ਗਿਆ। ਜਿੱਥੋਂ ਡਾਕਟਰਾਂ ਨੇ ਦਰਸ਼ਨ ਸਿੰਘ ਨੂੰ ਡੀਐਮਸੀ ਲੁਧਿਆਣਾ ਨੂੰ ਰੈਫ਼ਰ ਕਰ ਦਿੱਤਾ। ਜਾਣਕਾਰੀ ਮੁਤਾਬਕ ਦਰਸਨ ਸਿੰਘ ਡੀਐਮਸੀ ਲੁਧਿਆਣਾ ਵਿਖੇ ਇਲਾਜ਼ ਅਧੀਨ ਹਨ। ਖੁਦਕੁਸ਼ੀ ਕਰਨ ਦੇ ਕਾਰਨਾਂ ਬਾਰੇ ਫ਼ਿਲਹਾਲ ਕੋਈ ਪੁਖਤਾ ਜਾਣਕਾਰੀ ਨਹੀਂ ਮਿਲ ਸਕੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here