ਵਿਧਾਇਕ ਲਾਡੀ ਢੋਸ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਕੀਤੀ ਸ਼ੁਰੂਆਤ

MLA Lady Dhose Direct Sowing Paddy

 ਵਿਧਾਇਕ ਲਾਡੀ ਢੋਸ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਕੀਤੀ ਸ਼ੁਰੂਆਤ

(ਵਿੱਕੀ ਕੁਮਾਰ)
ਧਰਮਕੋਟ l ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਮੰਤਵ ਨਾਲ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਬਦਲਵੀਆਂ ਫਸਲਾਂ ਬੀਜਣ ਦੀ ਅਪੀਲ ਕੀਤੀ ਗਈ ਹੈ, ਜਿਸ ਤਹਿਤ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਪਹਿਲ ਦਿੰਦੇ ਹੋਏ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ। ਇਸ ਤਹਿਤ ਹੀ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਪਿੰਡ ਕੈਲਾ ਵਿਖੇ ਪਿੰਡ ਦੀ ਸਹਿਕਾਰੀ ਸਭਾ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕੈਂਪ ਲਾਇਆ ਗਿਆ।

ਇਸ ਮੌਕੇ ਵਿਧਾਇਕ ਲਾਡੀ ਢੋਸ ਤੋਂ ਇਲਾਵਾ ਡਾ. ਸੁਰਜੀਤ ਸਿੰਘ ਫਸਲ ਵਿਗਿਆਨੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਏਆਰ ਸਹਿਕਾਰੀ ਸਭਾ, ਖੇਤੀਬਾੜੀ ਵਿਭਾਗ ਦੇ ਡਾ. ਗੁਰਪ੍ਰੀਤ ਸਿੰਘ ਤੇ ਸੀਆਈਪੀਟੀ ਤੋਂ ਬਲਰਾਜ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਖੇਤੀਬਾੜੀ ਮਾਹਿਰਾਂ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ, ਉੱਥੇ ਹੀ ਕਿਸਾਨਾਂ ਦੇ ਹੋਰ ਖਰਚੇ ਵੀ ਘੱਟ ਹੁੰਦੇ ਹਨ, ਸਿੱਧੀ ਬਿਜਾਈ ਨਾਲ ਜਿੱਥੇ ਕਿਸਾਨਾਂ ਨੂੰ ਲਾਭ ਹੁੰਦਾ ਹੈ, ਉੱਥੇ ਹੀ ਪੀਣ ਯੋਗ ਪਾਣੀ ਨੂੰ ਬਚਾਉਣ ਵਿੱਚ ਵੱਡੀ ਮੱਦਦ ਮਿਲਦੀ ਹੈ। ਕੈਂਪ ਉਪਰੰਤ ਪਿੰਡ ਕੈਲਾ ਵਿਖੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵੱਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਦੀ ਸੁਰੂਆਤ ਕੀਤੀ।

ਇਸ ਮੌਕੇ ਵਿਧਾਇਕ ਲਾਡੀ ਢੋਸ ਨੇ ਕਿਹਾ ਕਿ ਪਹਿਲਾਂ ਪੰਜਾਬ ਵਿੱਚ ਸਿਰਫ ਝੋਨੇ ਅਤੇ ਕਣਕ ਦੀ ਫਸਲ ਨੂੰ ਪਹਿਲ ਦਿੱਤੀ ਜਾਂਦੀ ਸੀ ਤੇ ਟਾਵੀਆਂ-ਟਾਵੀਆਂ ਦੂਸਰੀਆਂ ਫਸਲਾਂ ਦੀ ਕਾਸ਼ਤ ਹੁੰਦੀ ਸੀ। ਧਰਤੀ ਹੇਠ ਪਾਣੀ ਦਾ ਪੱਧਰ ਦਿਨ-ਬ-ਦਿਨ ਹੇਠਾਂ ਹੁੰਦਾ ਜਾ ਰਿਹਾ, ਜਿਸ ਨੂੰ ਬਚਾਉਣ ਦੇ ਮੰਤਵ ਨਾਲ ਸਾਡੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਅਪੀਲ ਕੀਤੀ ਗਈ ਹੈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ 1500 ਰੁਪਏ ਮਾਲੀ ਮੱਦਦ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਫਸਲੀ ਬਦਲਾਅ ਲਈ ਹੋਰ ਵੱਖ-ਵੱਖ ਫਸਲਾਂ ’ਤੇ ਐੱਮਐੱਸਪੀ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ