ਪੰਜਾਬ ਦੇ ਗੁੱਸੇ ਹੋਏ ਕਿਸਾਨਾਂ ਦੀ ਗੱਲ ਸੁਣਨ ਮੋਦੀ : ਰਾਹੁਲ

0
Rahul

ਪੰਜਾਬ ਦੇ ਗੁੱਸੇ ਹੋਏ ਕਿਸਾਨਾਂ ਦੀ ਗੱਲ ਸੁਣਨ ਮੋਦੀ : ਰਾਹੁਲ

ਨਵੀਂ ਦਿੱਲੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਖੇਤੀ ਸਬੰਧਿਤ ਤਿੰਨ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੇ ਕਿਸਾਨਾਂ ਦੇ ਗੁੱਸੇ ਨੂੰ ਖਤਰਨਾਕ ਕਰਾਰ ਦਿੰਦਿਆਂ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਲਾਹ ਦਿੱਤੀ ਕਿ ਉਨ੍ਹਾਂ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ।

Grandmother, Taught, Me, A, Lot, Rahul

ਗਾਂਧੀ ਨੇ ਕਿਹਾ ਕਿ ਪੰਜਾਬ ‘ਚ ਕਿਸਾਨਾਂ ਨੇ ਦੁਸਹਿਰੇ ਮੌਕੇ ਐਤਵਾਰ ਨੂੰ ਪ੍ਰਧਾਨ ਮੰਤਰੀ ਦੇ ਪੁਤਲੇ ਸਾੜ ਕੇ ਆਪਣੇ ਗੁੱਸੇ ਦਾ ਇਜ਼ਹਾਰ ਕੀਤਾ ਤੇ ਇਹ ਸਥਿਤੀ ਲੋਕਤੰਤਰ ਲਈ ਚੰਗੀ ਨਹੀਂ ਹੈ। ਗਾਂਧੀ ਨੇ ਟਵੀਟ ਕੀਤਾ, ‘ਇਹ ਪੂਰੇ ਪੰਜਾਬ ‘ਚ ਜੋ ਕੱਲ੍ਹ ਹੋਇਆ। ਇਹ ਦੁਖਦ ਹੈ ਕਿ ਪੰਜਾਬ ‘ਚ ਪ੍ਰਧਾਨ ਮੰਤਰੀ ਦੇ ਪ੍ਰਤੀ ਲੋਕਾਂ ‘ਚ ਐਨਾ ਗੁੱਸਾ ਹੈ।

ਇਹ ਬਹੁਤ ਖਤਰਨਾਕ ਹੈ ਤੇ ਸਾਡੇ ਦੇਸ਼ ਲਈ ਇਸ ਤਰ੍ਹਾਂ ਦੀ ਸਥਿਤੀ ਚੰਗੀ ਨਹੀਂ ਹੈ। ਪ੍ਰਧਾਨ ਨੂੰ ਗੁੱਸੇ ਹੋਏ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ ਤੇ ਛੇਤੀ ਤੋਂ ਛੇਤੀ ਉਨਾਂ ਦੀਆਂ ਸਮੱਸਿਆਵਾਂ ‘ਤੇ ਧਿਆਨ ਦੇਣਾ ਚਾਹੀਦਾ ਹੈ।’ ਇਯ ਦੇ ਨਾਲ ਹੀ ਉਨ੍ਹਾਂ ਅੱਜ ਇੱਕ ਅਖਬਾਰ ‘ਚ ਛਪੀ ਖਬਰ ਵੀ ਪੋਸਟ ਕੀਤੀ ਹੈ ਜਿਸ ‘ਚ ਕਿਹਾ ਗਿਆ ਹੈ ਕਿ ਕਿਸਾਨ ਯੂਨੀਅਨ ਦੀ ਅਗਵਾਈ ‘ਚ ਹਾਲ ਹੀ ‘ਚ ਸੰਸਦ ‘ਚ ਪਾਸ ਕਿਸਾਨ ਸਬੰਧੀ ਤਿੰਨ ਕਾਨੂੰਨਾਂ ਦੇ ਵਿਰੋਧ ‘ਚ ਦੁਸਹਿਰੇ ‘ਤੇ ਸੂਬੇ ‘ਚ ਕੱਲ ਥਾਂ-ਥਾਂ ਮੋਦੀ, ਉਦਯੋਗਪਤੀ ਅੰਬਾਨੀ ਤੇ ਅਡਾਨੀ ਦੇ ਪੁਤਲੇ ਫੂਕੇ ਗਏ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.