ਜਲੰਧਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਪੀਐਮ ਮੋਦੀ

Narendra Modi Rally Sachkahoon

ਜਲੰਧਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਪੀਐਮ ਮੋਦੀ

ਜਲੰਧਰ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਦੁਪਹਿਰ 2 ਵਜੇ ਇੱਥੇ ਪੀਏਪੀ ਮੈਦਾਨ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦੀ ਫੇਰੀ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾਵਾਂ ਨੇ ਹੀ ਨਹੀਂ ਸਗੋਂ ਪ੍ਰਸ਼ਾਸਨ ਨੇ ਵੀ ਪੁਖਤਾ ਇੰਤਜ਼ਾਮ ਕੀਤੇ ਹਨ। ਇਸ ਲਈ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਦਾ ਦੌਰ ਚੱਲ ਰਿਹਾ ਸੀ। ਪ੍ਰਧਾਨ ਮੰਤਰੀ ਦੀ ਆਮਦ ਕਾਰਨ ਜ਼ਿਲ੍ਹੇ ਦੀਆਂ ਕਈ ਸੜਕਾਂ ਦੀ ਨੁਹਾਰ ਬਦਲ ਦਿੱਤੀ ਗਈ ਹੈ।

ਫਿਰੋਜ਼ਪੁਰ ਵਿੱਚ ਹੋਈ ਕੁਤਾਹੀ ਤੋਂ ਸਬਕ ਲੈਂਦੇ ਹੋਏ ਸ੍ਰੀ ਮੋਦੀ ਦੀ ਸੁਰੱਖਿਆ ਲਈ ਉੱਚ ਪੱਧਰੀ ਪ੍ਰਬੰਧ ਕੀਤੇ ਗਏ ਹਨ। ਆਮਦਪੁਰ ਤੋਂ ਲੈ ਕੇ ਜਲੰਧਰ ਤੱਕ ਹਰ ਥਾਂ ਪੁਲਿਸ ਅਤੇ ਕਮਾਂਡੋ ਤਾਇਨਾਤ ਕੀਤੇ ਗਏ ਹਨ। ਪ੍ਰਧਾਨ ਮੰਤਰੀ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੀ ਪ੍ਰਬੰਧ ਕੀਤੇ ਗਏ ਹਨ। ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਦੀ ਟੀਮ ਤੋਂ ਇਲਾਵਾ ਐਮਰਜੈਂਸੀ ਲਈ ਹਾਈਟੈਕ ਐਬੂਲੈਂਸ ਵੀ ਤਿਆਰ ਰੱਖੀ ਹੋਈ ਹੈ। ਸਿਹਤ ਵਿਭਾਗ ਨੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਲਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ