ਮੋਹਾਲੀ ਅਦਾਲਤ ਵੱਲੋਂ ਦਿਆਲ ਸਿੰਘ ਕੋਲਿਆਂ ਵਾਲੀ ਦੀ ਜ਼ਮਾਨਤ ਅਰਜ਼ੀ ਰੱਦ

0

ਮਾਮਲਾ ਭ੍ਰਿਸ਼ਟ ਤਰੀਕੇ ਨਾਲ ਪੈਸਾ ਕਮਾਉਣ ਦਾ

ਬਠਿੰਡਾ| ਬਾਦਲਾਂ ਦੇ ਕਰੀਬੀ ਸਾਬਕਾ ਚੇਅਰਮੈਨ ਦਿਆਲ ਸਿੰਘ ਕੋਲਿਆਂ ਵਾਲੀ ਦੀ ਜ਼ਮਾਨਤ ਅਰਜ਼ੀ ਰੱਦ ਹੋ ਗਈ ਹੈ ਸੁਪਰੀਮ ਕੋਰਟ ਨੇ ਜੱਥੇਦਾਰ ਕੋਲਿਆਂ ਵਾਲੀ ਨੂੰ ਜ਼ਮਾਨਤ ਵਾਸਤੇ ਹੇਠਲੀ ਅਦਾਲਤ ਕੋਲ ਪਹੁੰਚ ਕਰਨ ਦੇ ਨਿਰਦੇਸ਼ ਦਿੱਤੇ ਸਨ ਕੋਲਿਆਂ ਵਾਲੀ ਨੂੰ ਅੱਜ ਮੋਹਾਲੀ ਦੀ ਅਦਾਲਤ ਵੱਲੋਂ ਕੋਈ ਰਾਹਤ ਨਹੀਂ ਦਿੱਤੀ ਗਈ ਹੁਣ ਜੱਥੇਦਾਰ ਕੋਲਿਆਂ ਵਾਲੀ ਕੋਲ ਹਾਈਕੋਰਟ ਜਾਣ ਦਾ ਰਾਹ ਬਚਿਆ ਹੈ ਸੁਪਰੀਮ ਕੋਰਟ ਵੱਲੋਂ ਦਿਆਲ ਸਿੰਘ ਕੋਲਿਆਂ ਵਾਲੀ ਨੂੰ ਇੱਕ ਹਫਤੇ ਦਾ ਸਮਾਂ ਦਿੱਤਾ ਗਿਆ ਹੈ, ਜਿਸ ਕਰਕੇ ਵਿਜੀਲੈਂਸ ਉਨ੍ਹਾਂ ਨੂੰ ਫਿਲਹਾਲ ਗ੍ਰਿਫਤਾਰ ਨਹੀਂ ਕਰ ਸਕਦੀ ਹੈ  ਜ਼ਿਕਰਯੋਗ ਹੈ ਕਿ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਕੋਲਿਆਂ ਵਾਲੀ ਖ਼ਿਲਾਫ਼ 30 ਜੂਨ 2018 ਨੂੰ ਵਸੀਲਿਆਂ  ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮਾਂ ਅਤੇ ਕੁਰੱਪਸ਼ਨ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ ਵਿਜੀਲੈਂਸ ਨੇ ਕੋਲਿਆਂ ਵਾਲੀ ਦੇ ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੀ ਚੇਅਰਮੈਨੀ ਦੇ ਸਮੇਂ ਨੂੰ (1 ਅਪਰੈਲ 2009 ਤੋਂ ਲੈ ਕੇ 31 ਮਾਰਚ 2014 ਤੱਕ) ਪੜਤਾਲ ਦਾ ਆਧਾਰ ਬਣਾਇਆ ਹੈ ਪੰਜਾਬ ਹਰਿਆਣਾ ਹਾਈ ਕੋਰਟ ਨੇ 20 ਅਗਸਤ 2018 ਨੂੰ ਕੋਲਿਆਂ ਵਾਲੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ ਵਿਜੀਲੈਂਸ ਅਧਿਕਾਰੀਆਂ ਮੁਤਾਬਕ ਜੇਕਰ ਹਾਈਕੋਰਟ ਜਮਾਨਤ ਨਹੀਂ ਦਿੰਦੀ ਤਾਂ ਕੋਲਿਆਂ ਵਾਲੀ ਨੂੰ ਵਿਜੀਲੈਂਸ ਕੋਲ ਪੇਸ਼ ਹੋਣਾ ਪੈਣਾ ਹੈ ਜੇਕਰ ਉਹ ਪੇਸ਼ ਨਹੀਂ ਹੁੰਦਾ ਤਾਂ ਉਸ ਦੀ ਪ੍ਰਾਪਰਟੀ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ ਅਤੇ ਉਸ ਨੂੰ ਭਗੌੜਾ ਕਰਾਰ ਦੇਣ ਦੀ ਕਾਰਵਾਈ ਅੱਗੇ ਵਧਾਈ ਜਾ ਸਕਦੀ ਵਿਜੀਲੈਂਸ ਅਫ਼ਸਰਾਂ ਨੇ ਉਸ ਨੂੰ ਭਗੌੜਾ ਕਰਾਰ ਦੇਣ ਲਈ 13 ਨਵੰਬਰ ਨੂੰ ਜੱਦੀ ਰਿਹਾਇਸ਼ ਕੋਲਿਆਂ ਵਾਲੀ ਵਿਖੇ ਇਸ਼ਤਿਹਾਰ ਚਿਪਕਾ ਦਿੱਤਾ ਸੀ ਅਤੇ ਸੰਪਤੀ ਦੀ ਪੈਮਾਇਸ਼ ਵੀ ਸ਼ੁਰੂ ਕੀਤੀ ਸੀ  ਸੂਤਰ ਦੱਸਦੇ ਹਨ ਕਿ ਉਸ ਦੀ ਨਾਮੀ ਤੇ ਬੇਨਾਮੀ ਜਾਇਦਾਦ ਦੀ ਜਾਂਚ ਵੀ ਅੰਦਰੋ-ਅੰਦਰੀ ਚੱਲ ਰਹੀ ਹੈ ਕੋਲਿਆਂ ਵਾਲੀ ਕਰੀਬ ਸਾਢੇ ਤਿੰਨ ਮਹੀਨਿਆਂ ਤੋਂ ਰੂਪੋਸ਼ ਹਨ ਜਿਨ੍ਹਾਂ ਦੀ ਭਾਲ ਲਈ ਵਿਜੀਲੈਂਸ ਉਨ੍ਹਾਂ ਦੇ ਕਰੀਬੀਆਂ ਅਤੇ ਰਿਸ਼ਤੇਦਾਰਾਂ ਦੇ ਘਰਾਂ ਵਿਚ ਛਾਪੇ ਵੀ ਮਾਰ ਚੁੱਕੀ ਹੈ ਵੇਰਵਿਆਂ ਅਨੁਸਾਰ ਅਕਾਲੀ ਆਗੂ ਖ਼ਿਲਾਫ਼ 1997 ਤੋਂ ਹੁਣ ਤੱਕ 10 ਪੁਲੀਸ ਕੇਸ ਦਰਜ ਹੋਏ ਹਨ ਜਿਨ੍ਹਾਂ ‘ਚੋਂ 9 ਕੇਸ ਜਲਾਲਾਬਾਦ, ਸਦਰ ਮਲੋਟ, ਸਿਟੀ ਮਲੋਟ, ਕਬਰਵਾਲਾ, ਰੋਪੜ ਤੇ ਖੇਮਕਰਨ ਥਾਣੇ ਵਿੱਚ ਹਨ ਦਸਵਾਂ ਕੇਸ ਵਿਜੀਲੈਂਸ ਵੱਲੋਂ 30 ਜੂਨ 2018 ਨੂੰ ਦਰਜ ਕੀਤਾ ਗਿਆ ਹੈ ਪੁਲੀਸ ਦੇ 9 ਕੇਸਾਂ  ‘ਚੋਂ ਛੇ ਦਾ ਨਿਪਟਾਰਾ ਹੋ ਚੁੱਕਾ ਹੈ ਅਤੇ ਤਿੰਨ ਬਾਕੀ ਹਨ ਦੱਸਣਯੋਗ ਹੈ ਕਿ ਬਾਦਲਾਂ ਦੇ ਰਾਜ ਭਾਗ ‘ਚ ਜੱਥੇਦਾਰ ਦਿਆਲ ਸਿੰਘ ਕੋਲਿਆਂ ਵਾਲੀ ਦੀ ਤੂਤੀ ਬੋਲਦੀ ਰਹੀ ਸੀ ਨੌਕਰੀ ਘੁਟਾਲੇ ‘ਚ ਕਥਿਤ ਤੌਰ ‘ਤੇ ਸ਼ਾਮਲ ਹੋਣ ਦੀਆਂ ਖਬਰਾਂ ਦੇ ਬਾਵਜੂਦ ਤੱਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਨੇੜਲੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਸੀ ਪਰ ਲੰਬੀ ਰੈਲੀ ‘ਚ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਸੀ ਕਿ ਕਾਂਗਰਸ ਦੀ ਸਰਕਾਰ ਆਉਣ ‘ਤੇ ਉਹ ਕੋਲਿਆਂ ਵਾਲੀ ਨੂੰ ਅੰਦਰ ਕਰ ਦੇਣਗੇ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।