ਮੋਹਾਲੀ : ਮਕਾਨ ਦੀ ਤੀਜੀ ਮੰਜ਼ਿਲ ਨੂੰ ਲੱਗੀ ਅੱਗ

0
Mohali, Fire, Third Floor, House

ਮੋਹਾਲੀ। ਮੋਹਾਲੀ ਦੇ ‘ਸੰਨੀ ਇਨਕਲੇਵ’ ‘ਚ ਸਥਿਤ ਇਕ ਮਕਾਨ ਦੀ ਤੀਜੀ ਮੰਜ਼ਿਲ ਨੂੰ ਭਿਆਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਪੂਰੀ ਮੰਜ਼ਿਲ ਸੜ ਕੇ ਸੁਆਹ ਹੋ ਗਈ। ਸੂਚਨਾ ਮਿਲਦੇ ਹੀ ਮੋਹਾਲੀ ਫਾਇਰ ਬ੍ਰਿਗੇਡ ਮੌਕੇ ‘ਤੇ ਪੁੱਜੀ ਅਤੇ ਅੱਗ ‘ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਦੀ ਟੀਮ ਨੂੰ ਅੱਗ ‘ਤੇ ਕਾਬੂ ਪਾਉਣ ‘ਚ ਅੱਧੇ ਘੰਟੇ ਤੋਂ ਵੀ ਜ਼ਿਆਦਾ ਦਾ ਸਮਾਂ ਲੱਗਿਆ। ਇਸ ਘਟਨਾ ‘ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣੋਂ ਬਚਾਅ ਹੋ ਗਿਆ। ਜਾਣਕਾਰੀ ਮੁਤਾਬਕ ਅੱਗ ਇੰਨੀ ਜ਼ਬਸਦਸਤ ਸੀ ਕਿ ਅੱਗ ਦੀਆਂ ਲਪਟਾਂ ਕਾਫੀ ਉੱਚੀਆਂ ਉੱਠੀਆਂ। ਪਹਿਲਾਂ ਲੋਕਾਂ ਨੇ ਪਾਣੀ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਦੇਖਦੇ ਹੀ ਦੇਖਦੇ ਪੂਰੀ ਮੰਜ਼ਿਲ ਸੜ ਕੇ ਸੁਆਹ ਹੋ ਗਈ। ਇਹ ਮਕਾਨ ਕਾਰੋਬਾਰੀ ਸੋਹਣ ਸਿੰਘ ਦਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੇ ਤੀਜੀ ਮੰਜ਼ਿਲ ਇਕ ਨੌਜਵਾਨ ਨੂੰ ਕਿਰਾਏ ‘ਤੇ ਦਿੱਤੀ ਹੋਈ ਹੈ ਪਰ ਹਾਦਸੇ ਦੇ ਸਮੇਂ ਮਕਾਨ ਬੰਦ ਸੀ। ਫਿਲਹਾਲ ਇਹ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਅੱਗ ਲੱਗਣ ਦਾ ਕੀ ਕਾਰਨ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।