ਅਮਰੀਕਾ ‘ਚ ਕੋਰੋਨਾ ਨਾਲ 73 ਹਜ਼ਾਰ ਤੋਂ ਜਿਆਦਾ ਮੌਤਾਂ

0
Corona

ਅਮਰੀਕਾ ‘ਚ ਕੋਰੋਨਾ ਨਾਲ 73 ਹਜ਼ਾਰ ਤੋਂ ਜਿਆਦਾ ਮੌਤਾਂ

ਵਾਸ਼ਿੰਗਟਨ। ਅਮਰੀਕਾ ‘ਚ ਕੋਰੋਨਾ ਵਾਇਰਸ ‘ਕੋਵਿਡ 19’ ਦੇ ਫੈਲਣ ਨਾਲ ਮਰਨ ਵਾਲਿਆਂ ਦੀ ਗਿਣਤੀ ਨਿਰੰਤਰ ਵੱਧ ਰਹੀ ਹੈ ਅਤੇ ਜੌਨ ਹੌਪਕਿਨਜ਼ ਯੂਨੀਵਰਸਿਟੀ ਦੇ ਅਨੁਸਾਰ ਦੇਸ਼ ਵਿਚ ਹੁਣ ਤੱਕ 73 ਹਜ਼ਾਰ ਤੋਂ ਜ਼ਿਆਦਾ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਯੂਨੀਵਰਸਿਟੀ ਅਨੁਸਾਰ, ਸੰਯੁਕਤ ਰਾਜ ਵਿੱਚ ਹੁਣ ਤੱਕ 73,039 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 12,23,468 ਲੋਕ ਸੰਕਰਮਿਤ ਹੋਏ ਹਨ, ਜੋ ਕਿ ਵਿਸ਼ਵ ਵਿੱਚ ਸਭ ਤੋਂ ਵੱਧ ਹੈ। ਦੇਸ਼ ਵਿਚ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੀ ਵਧ ਕੇ 189,910 ਹੋ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।