ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਦੀ ਮੌਤ

0
31
19 Killed, Road Accident, Tamilnadu

ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਦੀ ਮੌਤ

ਭਵਾਨੀਗੜ, (ਵਿਜੇ) ਪਿੰਡ ਘਰਾਚੋਂ ਵਿਖੇ ਸੁਨਾਮ ਰੋਡ ‘ਤੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ ‘ਚ ਆ ਜਾਣ ਕਾਰਣ ਮੋਟਰਸਾਈਕਲ ਸਵਾਰ ਨੌਜਵਾਨ ਸਤਗੁਰ ਸਿੰਘ ਉਰਫ਼ ਗੋਰਾ ਵਾਸੀ ਘਰਾਚੋਂ ਦੀ ਮੌਤ ਹੋ ਗਈ। ਇਸ ਸਬੰਧੀ ਕਰਮਜੀਤ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਉਸਦਾ ਭਰਾ ਸਤਗੁਰ ਸਿੰਘ ਉਰਫ ਗੋਰਾ (35) ਮੋਟਰ ਸਾਇਕਲ ‘ਤੇ ਸਵਾਰ ਹੋ ਕੇ ਪਿੰਡ ਵਿੱਚ ਹੀ ਕਿਸੇ ਕੰਮ ਗਿਆ ਸੀ ਕਿ ਮੁੱਖ ਮਾਰਗ ‘ਤੇ ਡੇਰਾ ਬਾਬਾ ਟਿੱਲਾ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ।

Six People Killed, Tractor, Trolley, Accident

ਹਾਦਸੇ ਦੌਰਾਨ ਗੰਭੀਰ ਰੂਪ ਵਿੱਚ ਜਖਮੀ ਹੋਏ ਉਸਦੇ ਭਰਾ ਸਤਗੁਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਲਾਸ਼ ਦੇ ਪੋਸਟਮਾਰਟਮ ਉਪਰੰਤ ਪਰਿਵਾਰ ਵੱਲੋਂ ਅੱਜ ਮ੍ਰਿਤਕ ਦਾ ਸਸਕਾਰ ਕਰ ਦਿੱਤਾ ਗਿਆ। ਐਸਆਈ ਰਾਜਵੰਤ ਕੁਮਾਰ ਚੌਕੀ ਇੰਚਾਰਜ ਘਰਾਚੋਂ ਨੇ ਦੱਸਿਆ ਕਿ ਹਾਦਸੇ ਸਬੰਧੀ ਪੁਲੀਸ ਨੇ ਅਣਪਛਾਤੇ ਵਾਹਨ ਦੇ ਚਾਲਕ ਖਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ