Breaking News

ਪਿੰਡ ਕਾਹਨੇਕੇ ‘ਚ ਵਿਅਕਤੀ ਦਾ ਗੋਲੀ ਮਾਰ ਕੇ ਕਤਲ

Murder, Rugs, Crime, Punjab Police

ਪੁਲਿਸ ਵੱਲੋਂ ਮਾਮਲਾ ਦਰਜ

ਗੁਰਮੇਲ ਸਿੰਘ, ਪੱਖੋ ਕਲਾਂ:ਪਿੰਡ ਕਾਹਨੇਕੇ ‘ਚ ਲੰਘੀ ਰਾਤ ਕੁਝ ਅਣਪਛਾਤਿਆਂ ਵੱਲੋਂ ਰੰਜਿਸ ਦੇ ਚਲਦਿਆਂ ਇੱਕ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮੌਕੇ ‘ਤੇ ਪੁੱਜੀ ਪੁਲਿਸ ਨੇ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ਼ ਕਰਕੇ ਕਾਰਵਾਈ ਆਰੰਭੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੂੜੇਕੇ ਮੁਖੀ ਮਲਕੀਤ ਸਿੰਘ ਚੀਮਾਂ ਨੇ ਦੱਸਿਆ ਕਿ ਲੰਘੀ ਰਾਤ ਪਿੰਡ ਕਾਹਨੇਕੇ ਵਿਖੇ ਬਹਾਦਰ ਸਿੰਘ ਪੁੱਤਰ ਤੇਜਾ ਸਿੰਘ ਪਿੰਡ ਦੇ ਕਮਿਊਨਿਟੀ ਹਾਲ ਖੁੱਲ੍ਹੇ ‘ਚ ਆਪਣੇ ਸਾਥੀਆਂ ਸਮੇਤ ਸੁੱਤਾ ਪਿਆ ਸੀ। ਜਿਸ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰਕੇ ਕਤਲ ਕਰ ਦਿਤਾ।

ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਅਨੁਸਾਰ ਦੋ ਦਿਨਾਂ ‘ਤੋ ਇੱਕ ਕਾਰ ਪਿੰਡ ‘ਚ ਗੇੜੇ ਮਾਰ ਰਹੀ ਸੀ। ਉਨ੍ਹਾਂ ਦੱਸਿਆ ਕਿ ਲੰਘੀ ਰਾਤ ਉਨਾਂ ਨੂੰ ਸੂਚਨਾ ਮਿਲੀ ਕਿ ਪਿੰਡ ਅੰਦਰ ਕਿਸੇ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਿਸ ਦੀ ਸੂਚਨਾ ਮਿਲਦਿਆਂ ਹੀ ਉਨ੍ਹਾਂ ਪੁਲਿਸ ਪਾਰਟੀ ਸਮੇਤ ਪੁੱਜ ਕੇ ਡੂੰਘਾਈ ਨਾਲ ਜਾਂਚ ਆਰੰਭ ਦਿੱਤੀ। ਕਾਰਵਾਈ ਸਬੰਧੀ ਉਨਾਂ ਦੱਸਿਆ ਕਿ ਉਕਤ ਮਾਮਲੇ ਵਿੱਚ 7 ਅਣਪਛਾਤਿਆਂ ਖਿਲਾਫ਼ ਆਈਪੀਸੀ ਦੀ ਧਾਰਾ 302 ਦਾ ਪਰਚਾ ਦਰਜ਼ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top