Breaking News

ਘਰ ਵੜ ਕੇ ਦੋਸਤਾਂ ਵੱਲੋਂ ਇੱਕ ਨੌਜਵਾਨ ਦਾ ਕਤਲ

Murdered, Friends, Entering, House

ਬਠਿੰਡਾ । ਬਠਿੰਡਾ ਦੇ ਭੂੱਚੋ ਕਲਾਂ ਪਿੰਡ ‘ਚ ਬੀਤੀ ਰਾਤ ਇਕ ਨੌਜਵਾਨ ਦਾ ਉਸ ਦੇ ਦੋਸਤਾਂ ਵੱਲੋਂ ਅੱਧਾ ਦਰਜਨ ਤੋਂ ਵਧ ਵਿਅਕਤੀਆਂ ਨਾਲ ਮਿਲ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ, ਜਿਸ ਦੀ ਉਕਤ ਵਿਅਕਤੀਆਂ ਨੇ ਉਸ ਦੇ ਹੀ ਘਰ ‘ਚ ਵੜ ਕੇ ਅਤੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰ ਦਿੱਤੀ। ਕੁੱਟਮਾਰ ਕਾਰਨ ਜ਼ਖਮੀ ਹੋਣ ‘ਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚੀ ਪੁਲਸ ਨੇ ਉਸ ਦੇ ਦੋਸਤਾਂ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top