ਕੁੱਲ ਜਹਾਨ

ਪੀਐੱਮ ਮੋਦੀ ਨੇ ਪਹਿਲਵਾਨ ਨਰ ਸਿੰਘ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

‘ਤਮਗੇ ‘ਤੇ ਧਿਆਨ ਲਾਓ’
ਨਵੀਂ ਦਿੱਲੀ, 2 ਅਗਸਤ (ਏਜੰਸੀ) ਡੋਪਿੰਗ ਦੋਸ਼ਾਂ ਤੋਂ ਬਰੀ ਹੋ ਕੇ ਆਪਣੀ ਜ਼ਿੰਦਗੀ ਦੀ ਸਭ ਤੋਂ ਵੱਡੀ ਲੜਾਈ ਜਿੱਤਣ ਵਾਲੇ ਪਹਿਲਵਾਨ ਨਰ ਸਿੰਘ ਯਾਦਵ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਮੋਦੀ ਨੇ ਉਨ੍ਹਾਂ ਨੂੰ ਰੀਓ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਹੁਣ ਦੇਸ਼ ਲਈ ਤਮਗਾ ਜਿੱਤਣ ‘ਤੇ ਧਿਆਨ ਕੇਂਦਰਤ ਕਰਨ ਪ੍ਰਧਾਨ ਮੰਤਰੀ ਨੇ ਨਰ ਸਿੰਘ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਨੂੰ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ ਮੋਦੀ ਨੇ ਕਿਹਾ ਕਿ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਅਨਿਆਂ ਨਹੀਂ ਹੋਵੇਗਾ ਪਹਿਲਵਾਨ ਨੇ ਕਿਹਾ ਕਿ ਮੈਂ ਸ੍ਰੀ ਮੋਦੀ ਨੂੰ ਮਿਲ ਕੇ ਬੇਹੱਦ ਖੁਸ਼ ਹਾਂ ਮੈਨੂੰ ਪੂਰਾ ਭਰੋਸਾ ਹੈ ਕਿ ਮੈਂ ਰੀਓ ‘ਚ ਹਿੱਸਾ ਲੈ ਸਕਾਂਗਾ ਤੇ ਮੇਰੀ ਕੋਸ਼ਿਸ਼ ਉੱਥੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਦਿਆਂ ਦੇਸ਼ ਲਈ ਤਮਗਾ ਜਿੱਤਣ ਦੀ ਹੋਵੇਗੀ ਜ਼ਿਕਰਯੋਗ ਹੈ ਕਿ ਕੌਮੀ ਡੋਪਿੰਗ ਰੋਕੂ ਏਜੰਸੀ (ਨਾਡਾ) ਵੱਲੋਂ ਡੋਪਿੰਗ ਦੋਸ਼ਾਂ ਤੋਂਬਰੀ ਕੀਤੇ ਜਾਣ ਤੋਂ ਬਾਅਦ ਨਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ

ਪ੍ਰਸਿੱਧ ਖਬਰਾਂ

To Top