ਨਵਜੋਤ ਸਿੱਧੂ ਪੰਜਾਬ ਦੀ ਸਿਆਸਤ ਦਾ ਰਾਖੀ ਸਾਵੰਤ : ਰਾਘਵ ਚੱਢਾ

0
162

Navjot Sidhu of Punjab politics Rakhi Sawant

ਕੇਜਰੀਵਾਲ ਖਿਲਾਫ ਸਿੱਧੂ ਦੀ ਬਿਆਨਬਾਜੀ ਬੇਲੋੜੀ ਅਤੇ ਹਾਸੋਹੀਣੀ

  • ਕਾਂਗਰਸ ਹਾਈ ਕਮਾਂਡ ਦੀ ਫਟਕਾਰ ਤੋਂ ਬਾਅਦ ਬਿਨਾਂ ਸਿਰ-ਪੈਰ ਗੱਲਾਂ ਕਰ ਰਹੇ ਹਨ ਸਿੱਧੂ

(ਅਸ਼ਵਨੀ ਚਾਵਲਾ) ਚੰਡੀਗੜ। ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਕੀਤੀ ਜਾ ਰਹੀ ਬਿਆਨਬਾਜੀ ਉੱਤੇ ਆਪਣਾ ਪ੍ਰਤੀਕਰਮ ਜ਼ਾਹਰ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ਪ੍ਰਭਾਰੀ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਨਵਜੋਤ ਸਿੱਧੂ ਨੂੰ ਪੰਜਾਬ ਦੀ ਸਿਆਸਤ ਦਾ ਰਾਖੀ ਸਾਵੰਤ ਕਰਾਰ ਦਿੱਤਾ ਹੈ। ਆਪਣੇ ਬਿਆਨ ਵਿਚ ਚੱਢਾ ਨੇ ਕਿਹਾ ਕਿ ਸਿੱਧੂ ਬਿਨਾਂ ਸਿਰ – ਪੈਰ ਦੀ ਬਿਆਨਬਾਜ਼ੀ ਕਰਨ ਦੀ ਬਿਮਾਰੀ ਤੋ ਗ੍ਰਸਤ ਹਨ ਇਸ ਕਾਰਨ ਉਹ ਆਪਣੀ ਆਦਤ ਤੋਂ ਮਜਬੂਰ ਹੋ ਕੇ ਅਜਿਹੀ ਬਿਆਨਬਾਜੀ ਕਰ ਰਹੇ ਹਨ। ਉਨਾਂ ਕਿਹਾ ਕਿ ਸਿੱਧੂ ਦੀ ਕਿਸੇ ਗੱਲ ਵਿੱਚ ਕੋਈ ਗੰਭੀਰਤਾ ਨਹੀਂ ਹੁੰਦੀ ਅਤੇ ਹਰ ਥਾਂ ਉਹ ਮਜ਼ਾਕ ਦੇ ਪਾਤਰ ਹੀ ਬਣਦੇ ਹਨ।

ਚੱਢਾ ਨੇ ਕਿਹਾ ਕਿ ਸਿੱਧੂ ਪਹਿਲਾਂ ਆਪਣੀ ਹੀ ਸਰਕਾਰ ਅਤੇ ਸਰਕਾਰ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਹਰ ਰੋਜ਼ ਬਿਆਨਬਾਜ਼ੀ ਕਰ ਰਹੇ ਸਨ ਪਰ ਹਾਈ ਕਮਾਂਡ ਦੀ ਫਟਕਾਰ ਤੋਂ ਬਾਅਦ ਚੁੱਪ ਹੋ ਗਏ ਹਨ। ਉਨਾਂ ਸਿੱਧੂ ਨੂੰ ਅਜਿਹੀ ਨੀਵੇਂ ਪੱਧਰ ਦੀ ਬਿਆਨਬਾਜ਼ੀ ਬੰਦ ਕਰਕੇ ਪੰਜਾਬ ਦੇ ਗੰਭੀਰ ਮੁੱਦਿਆਂ ਤੇ ਕਾਰਜ ਕਰਨ ਦੀ ਸਲਾਹ ਦਿੱਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ