ਝੂਠੀਆਂ ਅਫ਼ਵਾਹਾਂ ਫੈਲਾਉਣ ਦੀ ਹੁਣ ਖ਼ੈਰ ਨੀ, ਡੀ.ਜੀ.ਪੀ. ਨੂੰ ਆਦੇਸ਼, ਤੁਰੰਤ ਕੀਤਾ ਜਾਵੇ ਗ੍ਰਿਫ਼ਤਾਰ

0
Corona

ਝੂਠੀਆਂ ਅਫ਼ਵਾਹਾਂ ਫੈਲਾਉਣ ਦੀ ਹੁਣ ਖ਼ੈਰ ਨੀ, ਡੀ.ਜੀ.ਪੀ. ਨੂੰ ਆਦੇਸ਼, ਤੁਰੰਤ ਕੀਤਾ ਜਾਵੇ ਗ੍ਰਿਫ਼ਤਾਰ

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਕੋਰੋਨਾ ਨੂੰ ਲੈ ਕੇ ਹੁਣ ਕਈ ਤਰਾਂ ਦੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਦੀ ਖੈਰ ਨਹੀਂ ਹੈ, ਕਿਉਂਕਿ ਪੰਜਾਬ ਸਰਕਾਰ ਦੀ ਨਰਮੀ ਦਾ ਫਾਇਦਾ ਲੈਂਦੇ ਰੋਜ਼ਾਨਾ ਹੀ ਤਰ੍ਹਾਂ-ਤਰ੍ਹਾਂ ਦੀਆਂ ਅਫ਼ਵਾਹਾਂ ਫੈਲਾ ਦਿੱਤੀ ਜਾਂਦੀ ਸਨ। ਜਿਸ ਕਾਰਨ ਪੰਜਾਬ ਦੇ ਲੋਕ ਟੈਸਟ ਕਰਵਾਉਣ ਲਈ ਹੀ ਅੱਗੇ ਨਹੀਂ ਆ ਰਹੇ ਹਨ। ਇਸ ਸਾਰੇ ਮਾਮਲੇ ਨੂੰ ਦੇਖਦੇ ਹੋਏ ਹੁਣ ਪੰਜਾਬ ਸਰਕਾਰ ਨੇ ਸਖ਼ਤੀ ਕਰਨ ਦਾ ਫੈਸਲਾ ਕਰ ਲਿਆ ਹੈ। ਸਰਕਾਰ ਵੱਲੋਂ ਡੀ.ਪੀ.ਜੀ. ਪੰਜਾਬ ਨੂੰ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ ਤਾਂ ਡੀ.ਜੀ.ਪੀ. ਵਲੋਂ ਪੰਜਾਬ ਦੇ ਜਿਲਾ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਲਈ ਕਹਿ ਦਿੱਤਾ ਗਿਆ ਹੈ।

ਹੁਣ ਤੋਂ ਬਾਅਦ ਜੇਕਰ ਕੋਈ ਕੋਰੋਨਾ ਮਹਾਂਮਾਰੀ ਦੌਰਾਨ ਕਿਸੇ ਵੀ ਤਰਾਂ ਦੀ ਅਫ਼ਵਾਹ ਫੈਲਾਏਗਾ ਤਾਂ ਉਸ ਨੂੰ ਸਿੱਧੀ ਜੇਲ ਦੀ ਯਾਤਰਾ ਕਰਨੀ ਪੈ ਸਕਦੀ ਹੈ।ਪਿਛਲੇ ਇੱਕ ਹਫ਼ਤੇ ਤੋਂ ਕੋਰੋਨਾ ਵਾਇਰਸ ਬਾਰੇ ਸੋਸ਼ਲ ਮੀਡੀਆ ਗਰੁੱਪਾਂ ਵਿੱਚ ਚੱਲ ਰਹੀ ਗੁੰਮਰਾਹਕੁਨ ਤੇ ਕੂੜ ਪ੍ਰਚਾਰ ਨਾਲ ਭਰੀ ਆਡੀਉ-ਵੀਡੀਓਜ਼ ਤੋਂ ਬਾਅਦ ਪੰਜਾਬ ਸਰਕਾਰ ਹਰਕਤ ਵਿੱਚ ਆਈ ਹੈ। ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਵਲ ਸਰਜਨਾਂ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.