ਦੇਸ਼

ਰਾਹੁਲ ਗਾਂਧੀ ਖਿਲਾਫ਼ ਭਾਜਪਾ ਨੇ ਦਿੱਤਾ ਵਿਸ਼ੇਸ਼ ਅਧਿਕਾਰ ਉਲੰਘਣਾ ਦਾ ਨੋਟਿਸ

Notice, Special, Violation, BJP, Against, Rahul Gandhi

ਪੀਐਮ ਅਤੇ ਰੱਖਿਆ ਮੰਤਰੀ ਖਿਲਾਫ਼ ਕਾਂਗਰਸ ਦੀ ਵੀ ਤਿਆਰੀ

ਨਵੀਂ ਦਿੱਲੀ, ਏਜੰਸੀ

ਰਾਫੇਲ ਡੀਲ ‘ਤੇ ਅੱਜ ਸੰਸਦ ‘ਚ ਜੰਮ ਕੇ ਹੰਗਾਮਾ ਹੋਇਆ ਸੱਤਾਧਾਰੀ ਭਾਜਪਾ ਅਤੇ ਮੁੱਖ ਵਿਰੋਧੀ ਧਿਰ ਕਾਂਗਰਸ ਨੇ ਇੱਕ ਦੂਜੇ ‘ਤੇ ਸੰਸਦ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ। ਭਾਜਪਾ ਦੇ 4 ਲੋਕ ਸਭਾ ਮੈਂਬਰਾਂ ਨੇ ਤਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਖਿਲਾਫ਼ ਵਿਸ਼ੇਸ਼ ਅਧਿਕਾਰ ਉਲੰਘਣਾ ਦਾ ਨੋਟਿਸ ਦੇ ਦਿੱਤਾ ਫਿਲਹਾਲ, ਸਪੀਕਰ ਸੁਮਿਤਰਾ ਮਹਾਜਨ ਇਸ ਨੋਟਿਸ ਦੀ ਜਾਂਚ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਉਹ ਇਸ ਨੂੰ ਵੇਖਣ ਤੋਂ ਬਾਅਦ ਫੈਸਲਾ ਕਰੇਗੀ ਉੱਧਰ ਰਾਫੇਲ ਜਹਾਜ਼ ਸੌਦੇ ‘ਤੇ ਕਾਂਗਰਸ ਪਾਰਟੀ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਖਿਲਾਫ਼ ਵਿਸ਼ੇਸ਼ ਅਧਿਕਾਰ ਉਲੰਘਣਾ ਨੋਟਿਸ ਦੇਣ ਦੀ ਤਿਆਰੀ ਕਰ ਰਹੀ ਹੈ। ਕਾਂਗਰਸ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਨੇ ਰਾਫੇਲ ਸੌਦੇ ‘ਤੇ ਸੰਸਦ ਨੂੰ ਗੁਮਰਾਹ ਕੀਤਾ ਹੈ, ਅਜਿਹੇ ‘ਚ ਇਹ ਸਪੱਸ਼ਟ ਤੌਰ ‘ਤੇ ਵਿਸ਼ੇਸ਼ ਅਧਿਕਾਰ ਉਲੰਘਣਾ ਦਾ ਮਾਮਲਾ ਹੈ।

ਰਾਹੁਲ ‘ਤੇ ਸਦਨ ਨੂੰ ਗੁਮਰਾਹ ਕਰਨ ਦਾ ਦੋਸ਼

ਭਾਜਪਾ ਦੇ 4 ਸਾਂਸਦਾ, ਨਿਸ਼ੀਕਾਂਤ ਦੁਬੇ, ਅਨੁਰਾਗ ਠਾਕੁਰ ਦੁਸ਼ਯੰਤ ਸਿੰਘ ਅਤੇ ਪ੍ਰਲਾਦ ਜੋਸ਼ੀ ਨੇ ਰਾਹੁਲ ਗਾਂਧੀ ਖਿਲਾਫ਼ ਵਿਸ਼ੇਸ਼ ਅਧਿਕਾਰ ਉਲੰਘਣਾ ਦਾ ਨੋਟਿਸ ਦਿੱਤਾ ਹੈ। ਇਨ੍ਹਾਂ ਸਾਸਦਾਂ ਨੇ ਕਾਂਗਰਸ ਪ੍ਰਧਾਨ ‘ਤੇ ਸੰਸਦ ਨੂੰ ਗੁਮਰਾਹ ਕਰਨ ਦਾ ਦੋਸ਼ ਲਾਇਆ ਹੈ। ਭਾਜਪਾ ਸਾਂਸਦਾਂ ਦਾ ਕਹਿਣਾ ਹੇ ਕਿ ਗਾਂਧੀ ਨੇ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਖਿਲਾਫ਼ ‘ਝੂਠੇ’ ਦੋਸ਼ ਲਾ ਕੇ ਸਦਨ ਨੂੰ ਗੁਮਰਾਹ ਕੀਤਾ ਹੈ।

ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਨੇ ਕੀਤਾ ਗੁਮਰਾਹ: ਕਾਂਗਰਸ

ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ‘ਤੇ ਸੰਸਦ ਨੂੰ ਗੁਮਰਾਹ ਕਰਨ ਦਾ ਦੋਸ਼ ਲਾਇਆ ਹੈ। ਕਾਂਗਰਸ ਆਗੂ ਆਨੰਦ ਸ਼ਰਮਾ ਨੇ ਸੰਸਦ ਤੋਂ ਬਾਹਰ ਪੱਤਰਕਾਰਾਂ ਨਾਲ ਗੱਲਬਾਤ ‘ਚ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਨੇ ਸੰਸਦ ਨੂੰ ਗੁਮਰਾਹ ਕੀਤਾ ਫਰਾਂਸ ਸਰਕਾਰ ਵੱਲੋਂ ਜਾਰੀ ਕੀਤੇ ਗਏ ਬਿਆਨ ‘ਚ ਸਕਿਊਰਟੀ ਡਿਫੇਂਸ ਅਤੇ ਆਪ੍ਰੇਸ਼ਨ ਸਮਰੱਥਾ ਨਾਲ ਜੁੜੀਆਂ ਸੂਚਨਾਵਾਂ ਨੂੰ ਗੁਪਤ ਦੱਸਿਆ ਹੈ।

ਰਾਹੁਲ ਨੇ ਚੁੱਕਿਆ ਸੀ ਰਾਫੇਲ ਡੀਲ ਦਾ ਮੁੱਦਾ

ਰਾਹੁਲ ਗਾਂਧੀ ਨੇ ਲੋਕ ਸਭਾ ‘ਚ ਬੇਭਰੋਸਗੀ ਮਤੇ ‘ਤੇ ਬਹਿਸ ਦੌਰਾਨ ਆਪਣੇ ਭਾਸ਼ਣ ‘ਚ ਫਰਾਂਸ ਨਾਲ ਰਾਫੇਲ ਡੀਲ ‘ਚ ਸੇਕ੍ਰੇਸੀ ਕਲਾਜ ਦਾ ਮੁੱਦਾ ਚੁੱਕਿਆ ਸੀ। ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ‘ਤੇ ਮੋਦੀ ‘ਤੇ ਇਸ ਡੀਲ ਨਾਲ ‘ਇੱਕ ਉਦਯੋਗਪਤੀ’ ਨੂੰ ਫਾਇਦਾ ਪਹੁੰਚਾਉਣ ਦਾ ਵੀ ਦੋਸ਼ ਲਾਇਆ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ। 

ਪ੍ਰਸਿੱਧ ਖਬਰਾਂ

To Top