NPR ਨੂੰ ਕੈਬਨਿਟ ਵੱਲੋਂ ਹਰੀ ਝੰਡੀ

Citizens Should Make The Darkness Of Corona Feel The Power Of Light : Modi

2010 ‘ਚ ਹੋਈ ਸੀ ਪਹਿਲੀ ਵਾਰ NPR

ਨਵੀਂ ਦਿੱਲੀ। ਕੇਂਦਰੀ ਕੈਬਨਿਟ ਨੇ ਐਨਪੀਆਰ ਯਾਨੀ ਰਾਸ਼ਟਰੀ ਆਬਾਦੀ ਰਜਿਸਟਰ ਨੂੰ ਅਪਡੇਟ ਕਰਨ ਦੇ ਫੈਸਲੇ ‘ਤੇ ਮੋਹਰ ਲਾ ਦਿੱਤੀ ਹੈ। ਸੂਤਰਾਂ ਮੁਤਾਬਕ ਇਸ ਦੇ ਨਾਲ ਹੀ 2021 ‘ਚ ਹੋਣ ਵਾਲੀ ਮਰਦਮਸ਼ੁਮਾਰੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਇਨ੍ਹਾਂ ਦੋਵਾਂ ਕੰਮਾਂ ਲਈ ਕੈਬਨਿਟ ਨੇ ਬਜਟ ਜਾਰੀ ਕਰ ਦਿੱਤਾ ਹੈ। ਐਨਪੀਆਰ ਬਣਨ ਦਾ ਕੰਮ ਅਗਲੇ ਸਾਲ ਅਪ੍ਰੈਲ ਤੋਂ ਸਤੰਬਰ ਦਰਮਿਆਨ ਸ਼ੁਰੂ ਹੋ ਜਾਵੇਗਾ। ਉਂਝ 2010 ‘ਚ ਪਹਿਲੀ ਵਾਰ ਐਨਪੀਆਰ ਦੀ ਸ਼ੁਰੂਆਤ ਹੋਈ ਸੀ ਪਰ ਐਨਆਰਸੀ ਤੇ ਨਾਗਰਿਕਤਾ ਕਾਨੂੰਨ ‘ਤੇ ਜਾਰੀ ਵਿਵਾਦ ‘ਚ ਐਨਪੀਆਰ ਨੂੰ ਅਪਡੇਟ ਕਰਨ ਦਾ ਫੈਸਲਾ ਨਵੀਂ ਬਹਿਸ ਸ਼ੁਰੂ ਕਰ ਸਕਦਾ ਹੈ। ਦੱਸ ਦਈਏ ਕਿ ਬੰਗਾਲ ਤੇ ਕੇਰਲ ਸਰਕਾਰ ਪਹਿਲਾਂ ਹੀ ਐਨਪੀਆਰ ਪ੍ਰਕਿਰੀਆ ਨੂੰ ਟਾਲ ਚੁੱਕੀਆਂ ਹਨ।

ਐਨਪੀਆਰ ਦਾ ਮਤਲਬ ਹੈ ਰਾਸ਼ਟਰੀ ਜਨਸੰਖਿਆ ਰਜਿਸਟਰ, ਜਿਸ ‘ਚ ਦੇਸ਼ ‘ਚ ਰਹਿੰਦੇ ਹਰ ਵਿਅਕਤੀ ਦੀ ਪਛਾਣ ਨਾਲ ਸਬੰਧਤ ਹਰ ਕਿਸਮ ਦੀ ਜਾਣਕਾਰੀ ਹੋਵੇਗੀ। ਇਸ ਲਈ ਲੋਕਾਂ ਤੋਂ ਨਾਂਅ, ਪਤਾ, ਕਿੱਤਾ, ਸਿੱਖਿਆ ਵਰਗੀਆਂ 15 ਜਾਣਕਾਰੀਆਂ ਮੰਗੀਆਂ ਜਾਣਗੀਆਂ। ਲੋਕਾਂ ਦੀਆਂ ਫੋਟੋਆਂ, ਫਿੰਗਰ ਪ੍ਰਿੰਟਸ, ਰੈਟੀਨਾ ਵੀ ਲਈਆਂ ਜਾਣਗੀਆਂ। ਪੰਜ ਸਾਲ ਤੋਂ ਵੱਧ ਉਮਰ ਦੇ ਵਸਨੀਕਾਂ ਨਾਲ ਸਬੰਧਤ ਹਰ ਜਾਣਕਾਰੀ ਹੋਵੇਗੀ। ਰਾਸ਼ਟਰੀ ਆਬਾਦੀ ਰਜਿਸਟਰ ਦਾ ਉਦੇਸ਼ ਦੇਸ਼ ‘ਚ ਰਹਿੰਦੇ ਹਰ ਵਿਅਕਤੀ ਦੀ ਪਛਾਣ ਦਾ ਡੇਟਾਬੇਸ ਤਿਆਰ ਕਰਨਾ ਹੈ। ਇਸ ਲਈ ਲੋਕਾਂ ਦੇ ਭੂਗੋਲਿਕ ਤੇ ਸਰੀਰ ਨਾਲ ਸਬੰਧਤ ਬਾਹਰੀ ਤੇ ਅੰਦਰੂਨੀ ਜਾਣਕਾਰੀ ਰੱਖੀ ਜਾਵੇਗੀ। ਇਸ ਨਾਲ ਸਰਕਾਰੀ ਸਕੀਮਾਂ ਦਾ ਲਾਭ ਸਹੀ ਲੋਕਾਂ ਤੱਕ ਪਹੁੰਚੇਗਾ। ਦੇਸ਼ ਦੀ ਰੱਖਿਆ ਲਈ ਪ੍ਰਭਾਵੀ ਕਦਮ ਚੁੱਕੇ ਜਾਣਗੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।