ਕੋਰੋਨਾ ਸੰਕਟ ‘ਚ ਵਧੀਆ ਸੇਵਾਵਾਂ ਨਿਭਾਅ ਰਹੇ ਅਧਿਕਾਰੀ ਸਨਮਾਨਿਤ

0

ਕੋਰੋਨਾ ਸੰਕਟ ‘ਚ ਵਧੀਆ ਸੇਵਾਵਾਂ ਨਿਭਾਅ ਰਹੇ ਅਧਿਕਾਰੀ ਸਨਮਾਨਿਤ

ਮਾਨਸਾ , (ਜਗਵਿੰਦਰ ਸਿੱਧੂ)। ਕੋਵਿਡ-19 ਮਹਾਂਮਾਰੀ ਦੇ ਚੱਲ ਰਹੇ ਇਸ ਦੌਰ ਵਿੱਚ ਵਧੀਆ ਸੇਵਾਵਾਂ ਪ੍ਰਦਾਨ ਕਰ ਰਹੇ ਸਿਹਤ ਅਤੇ ਪੁਲਿਸ ਅਧਿਕਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਮਾਨਸਾ ਦੇ ਸੇਵਾਦਾਰਾਂ ਵੱਲੋਂ ਡੇਰਾ ਸ਼ਾਹ ਸਤਿਨਾਮ ਜੀ ਅਮਨਪੁਰਾ ਧਾਮ ਵਿਖੇ ਸਨਮਾਨ ਸਮਾਰੋਹ ਕਰਵਾਕੇ ਇਹਨਾਂ ਅਧਿਕਾਰੀਆਂ ਦਾ ਸਨਮਾਨ ਚਿੰਨ੍ਹ ਦੇ ਹੌਂਸਲਾ ਅਫਜ਼ਾਈ ਕੀਤੀ ਗਈ।

ਇਸ ਮੌਕੇ ਸੇਵਾਦਾਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਸ਼ਵ ਵਿਆਪੀ ਕੋਰੋਨਾ ਮਹਾਂਮਾਰੀ ਦੇ ਮੁਸੀਬਤ ਭਰੇ ਸਮੇਂ ਅੰਦਰ ਇੰਨ੍ਹਾਂ ਅਧਿਕਾਰੀਆਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੇ ਮੱਦੇਨਜ਼ਰ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਮਾਨਸਾ ਦੇ ਸੇਵਾਦਾਰਾਂ ਵੱਲੋਂ ਕਰਵਾਏ ਸਮਾਗਮ ਦੌਰਾਨ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸ਼ਾਹ ਸਤਿਨਾਮ ਜੀ ਅਮਨਪੁਰਾ ਧਾਮ ਮਾਨਸਾ ਵਿਖੇ ਰੱਖੇ ਗਏ ਪ੍ਰੋਗਰਾਮ ਮੌਕੇ ਮਾਨਸਾ ਦੇ ਸੇਵਾਦਾਰਾਂ ਨੇ ਆਖਿਆ ਕਿ ਇੱਕ ਪਾਸੇ ਆਮ ਲੋਕ ਕੋਰੋਨਾ ਵਾਇਰਸ ਦੇ ਨਾਂਅ ਤੋਂ ਹੀ ਡਰਦੇ ਹਨ ਅਤੇ ਇਸ ਭਿਆਨਕ ਬਿਮਾਰੀ ਦੇ ਖਤਰੇ ਕਾਰਣ ਘਰਾਂ ਤੋਂ ਬਾਹਰ ਨਿੱਕਲਣ ਤੋਂ ਵੀ ਗੁਰੇਜ਼ ਕਰਦੇ ਹਨ,

ਉੱਥੇ ਦੂਜੇ ਪਾਸੇ ਮਾਨਸਾ ਵਿਖੇ ਸੇਵਾਵਾਂ ਨਿਭਾਅ ਰਹੇ ਜਿਲ੍ਹਾ ਪੱਧਰੀ ਸਿਵਲ ਹਸਪਤਾਲ ਮਾਨਸਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਹਰਚੰਦ ਸਿੰਘ, ਇਸੇ ਹਸਪਤਾਲ ਦੇ ਮੈਡੀਸਨ ਮਾਹਿਰ ਡਾ. ਪੰਕਜ ਤੇ ਸੁਨੀਲ ਬਾਂਸਲ ਅਤੇ ਫਾਰਮੇਸੀ ਅਫਸਰ ਕ੍ਰਿਸ਼ਨ ਕੁਮਾਰ ਆਪਣੀਆਂ ਜਾਨਾਂ ਦੀ ਪ੍ਰਵਾਹ ਕੀਤੇ ਬਿਨਾਂ ਲਗਾਤਾਰ ਸੇਵਾਵਾਂ ਨਿਭਾਉਂਦੇ ਹੋਏ ਆਪਣੇ ਫਰਜ਼ ਅਦਾ ਕਰ ਰਹੇ ਹਨ। ਇਨ੍ਹਾਂ ਡਾਕਟਰਾਂ ਦੀ ਸਖਤ ਮਿਹਨਤ ਅਤੇ ਵਿਸ਼ੇਸ਼ ਤਵੱਜੋ ਸਦਕਾ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਹੁਣ ਤੱਕ ਵੱਡੀ ਗਿਣਤੀ ਵਿੱਚ ਰੋਗੀ ਤੰਦਰੁਸਤ ਹੋ ਕੇ ਆਪੋ ਆਪਣੇ ਘਰਾਂ ਵਿੱਚ ਵਾਪਸ ਜਾ ਚੁੱਕੇ ਹਨ।

ਇਸ ਤੋਂ ਇਲਾਵਾ ਥਾਣਾ ਸਿਟੀ 2 ਦੇ ਮੁੱਖ ਅਫਸਰ ਸਬ ਇੰਸਪੈਕਟਰ ਹਰਦਿਆਲ ਦਾਸ, ਸਬ ਇੰਸਪੈਕਟਰ ਜਸਵੀਰ ਸਿੰਘ ਅਤੇ ਟ੍ਰੈਫਿਕ ਐਜੂਕੇਸ਼ਨ ਵਿੰਗ ਦੇ ਇੰਚਾਰਜ ਥਾਣੇਦਾਰ ਸੁਰੇਸ਼ ਕੁਮਾਰ ਸਿੰਘ ਨੂੰ ਵੀ ਉਕਤ ਸਮਾਗਮਾਂ ਵਿੱਚ ਸਨਮਾਨਿਤ ਕੀਤਾ ਗਿਆ । ਸਨਮਾਨ ਚਿੰਨ੍ਹ ਦੇਣ ਦੀ ਰਸਮ ਅਮਨਪੁਰਾ ਧਾਮ ਦੇ ਪ੍ਰਮੱਖ ਸੇਵਦਾਰ ਨਛੱਤਰ ਇੰਸਾਂ ਅਤੇ ਸੁਦਾਗਰ ਇੰਸਾਂ ਵੱਲੋਂ ਨਿਭਾਈ ਗਈ। ਇੰਨ੍ਹਾਂ ਸੇਵਾਦਾਰਾਂ ਵੱਲੋਂ ਉਕਤ ਅਧਿਕਾਰੀਆਂ ਦੀਆਂ ਸੇਵਾਵਾਂ ਦੀ ਵੀ ਭਰਵੀਂ ਸ਼ਲਾਘਾ ਕਰਦਿਆਂ ਵਿਸ਼ਵਾਸ ਦਿਵਾਇਆ ਗਿਆ ਕਿ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਲੋੜ ਅਨੁਸਾਰ ਸੇਵਾਵਾਂ ਨਿਭਾਉਣ ਲਈ ਹਰ ਸਮੇਂ ਤਿਆਰ ਹਨ।

ਇਸ ਮੌਕੇ 45 ਮੈਂਬਰ ਯੂਥ ਪੰਜਾਬ ਸ਼ਿੰਗਾਰਾ ਇੰਸਾਂ, 25 ਮੈਂਬਰ ਜਸਵੀਰ ਇੰਸਾਂ ਜਵਾਹਰਕੇ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਅਤੇ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.