ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ 4 ਸਾਲ ਦੀ ਕੈਦ, 50 ਲੱਖ ਜੁਰਮਾਨਾ 

Om-Prakash-Chautala

ਸਾਬਕਾ ਮੁੱਖ ਮੰਤਰੀ ਨੂੰ 50 ਲੱਖ ਰੁਪਏ ਜ਼ੁਰਮਾਨਾ ਵੀ ਲਾਇਆ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੀ ਇੱਕ ਅਦਾਲਤ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਚਾਰ ਸਾਲ ਦੀ ਸਜ਼ਾ ਸੁਣਾਈ ਹੈ।ਅਦਾਲਤ ਨੇ ਇਹ ਫੈਸਲਾ ਜੇਬੀਟੀ ਘਪਲੇ ’ਚ ਸੁਣਾਈ ਹੈ। ਦਿੱਲੀ ਦੀ ਇੱਕ ਅਦਾਲਤ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਨੂੰ 50 ਲੱਖ ਰੁਪਏ ਜ਼ੁਰਮਾਨਾ ਵੀ ਲਾਇਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀਆਂ ਚਾਰ ਜਾਇਦਾਦਾਂ ਕੁਰਕ ਕੀਤੀਆਂ ਜਾਣਗੀਆਂ।

ਇਸ ਤੋਂ ਇਕ ਦਿਨ ਪਹਿਲਾਂ ਵੀਰਵਾਰ ਨੂੰ ਅਦਾਲਤ ਵਿਚ ਸੁਣਵਾਈ ਹੋਈ ਸੀ ਅਤੇ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।ਓਮ ਪ੍ਰਕਾਸ਼ ਚੌਟਾਲਾ ਵੀ ਅਦਾਲਤ ਵਿੱਚ ਪੇਸ਼ ਹੋਏ। ਸੀਬੀਆਈ ਅਤੇ ਚੌਟਾਲਾ ਦੇ ਵਕੀਲ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਚੌਟਾਲਾ ਦੀ ਵੱਲੋਂ ਉਸਦੇ ਵਕੀਲ ਨੇ ਉਸਦੀ ਉਮਰ, ਸਿਹਤ ਅਤੇ ਅਪੰਗਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਘੱਟ ਤੋਂ ਘੱਟ ਸਜ਼ਾ ਦੀ ਮੰਗ ਕੀਤੀ ਸੀ ਤਾਂ ਸੀਬੀਆਈ ਦੇ ਵਕੀਲ ਨੇ ਕਿਹਾ ਕਿ ਆਮ ਲੋਕਾਂ ਨੂੰ ਸਹੀ ਸੰਦੇਸ਼ ਦੇਣ ਲਈ ਵੱਧ ਤੋਂ ਵੱਧ ਸਜ਼ਾ ਜ਼ਰੂਰੀ ਹੈ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸਜ਼ਾ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ