ਪੰਜਾਬ ਵਿਧਾਨ ਸਭਾ ਦੇ ਪਹਿਲੇ ਦਿਨ ਸਿਰਫ਼ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

0
60

ਪੰਜਾਬ ਵਿਧਾਨ ਸਭਾ ਦੇ ਪਹਿਲੇ ਦਿਨ ਸਿਰਫ਼ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ (ਸੱਚ ਕਹੂੰ ਨਿਊਜ਼, ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਦੇ ਪਹਿਲੇ ਦਿਨ ਦੇ ਸੈਸ਼ਨ ਦੀ ਕਾਰਵਾਈ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਸਮਾਪਤ ਹੋਈ। ਹੁਣ 11 ਨਵੰਬਰ ਨੂੰ ਸੈਸ਼ਨ ਦਾ ਦੂਜਾ ਦਿਨ ਹੋਵੇਗਾ। ਸਰਕਾਰ ਵੱਲੋਂ ਪਹਿਲੇ ਦਿਨ ਬੀਐਸਐਫ ਮੁੱਦੇ ’ਤੇ ਪ੍ਰਸਤਾਵ ਲਿਆਉਣ ਦੀ ਉਮੀਦ ਕੀਤੀ ਜਾ ਰਹੀ ਸੀ, ਪਰ ਅਜਿਹਾ ਨਹੀਂ ਹੋਇਆ। ਉਧਰ, ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਾਢੇ ਪੰਜ ਸਾਲ ਕੁਝ ਨਹੀਂ ਕੀਤਾ। ਇਸ ਲਈ ਹੁਣ ਉਹ ਚਰਚਾ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਇਜਲਾਸ ਦੇ ਇੱਕ ਦਿਨ ’ਤੇ 70 ਲੱਖ Wਪਏ ਖਰਚ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਭੇਜੀ ਸੂਚਨਾ ਵਿੱਚ ਬੀਐਸਐਫ ਵੱਲੋਂ 11 ਵਜੇ ਸ਼ਰਧਾਂਜਲੀ ਸਮਾਗਮ ਤੋਂ ਬਾਅਦ ਗੱਲ ਕੀਤੀ ਜਾਣੀ ਸੀ ਪਰ ਅਜਿਹਾ ਕੁਝ ਨਹੀਂ ਹੋਇਆ।

ਸੈਸ਼ਨ ਦੇ ਦੂਜੇ ਦਿਨ ਬੀਐਸਐਫ ਅਤੇ ਕੇਂਦਰੀ ਖੇਤੀਬਾੜੀ ਕਾਨੂੰਨਾਂ ‘ਤੇ ਚਰਚਾ ਹੋਵੇਗੀ। ਇਸ ਤੋਂ ਇਲਾਵਾ ਸਰਕਾਰ ਇਸ *ਚ ਬਿਜਲੀ ਸਮਝੌਤਿਆਂ ‘ਤੇ ਵਾਈਟ ਪੇਪਰ ਲਿਆ ਸਕਦੀ ਹੈ। ਜੋ ਕਿ 2 ਦਿਨ ਦੀ ਛੁੱਟੀ ਤੋਂ ਬਾਅਦ 11 ਨਵੰਬਰ ਨੂੰ ਹੋਵੇਗੀ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਇੱਕ ਦਿਨ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਪਰ ਵਿਰੋਧੀ ਪਾਰਟੀਆਂ ਦੀ ਮੰਗ ‘ਤੇ ਸੈਸ਼ਨ ਨੂੰ 2 ਦਿਨ ਲਈ ਵਧਾ ਦਿੱਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ