5 ਗਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

5 ਗਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਫ਼ਤਹਿਗੜ ਸਾਹਿਬ, (ਅਮਿਤ ਸ਼ਰਮਾ/ ਅਨਿਲ ਲੁਟਾਵਾ (ਸੱਚ ਕਹੂੰ))। ਥਾਣਾ ਫ਼ਤਹਿਗੜ ਸਾਹਿਬ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ 5 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਐੱਸ. ਪੀ. ਜਾਂਚ ਜਗਜੀਤ ਸਿੰਘ ਜੱਲਾਂ ਅਤੇ ਡੀ. ਐੱਸ. ਪੀ. ਮਨਜੀਤ ਸਿੰਘ ਨੇ ਦੱਸਿਆ ਕਿ ਥਾਣਾ ਫ਼ਤਹਿਗੜ ਸਾਹਿਬ ਦੇ ਐੱਸ. ਐੱਚ. ਓ. ਰਜਨੀਸ਼ ਸੂਦ ਦੀ ਅਗਵਾਈ ਵਿੱਚ ਸਹਾਇਕ ਥਾਣੇਦਾਰ ਜਤਿੰਦਰਪਾਲ ਸਿੰਘ ਅਤੇ ਸਹਾਇਕ ਥਾਣੇਦਾਰ ਪਰਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ ਜਸਪ੍ਰੀਤ ਸਿੰਘ ਉਰਫ਼ ਲੱਕੀ ਵਾਸੀ ਸਰਹਿੰਦ ਸ਼ਹਿਰ ਨੂੰ 5 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਐਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਫ਼ਤਹਿਗੜ ਸਾਹਿਬ ਵਿਖੇ ਮਾਮਲਾ ਦਰਜ ਕੀਤਾ। ਅਵਤਾਰ ਸਿੰਘ ਨੂੰ ਮਾਣਯੋਗ ਅਦਾਲਤ ਫ਼ਤਹਿਗੜ ਸਾਹਿਬ ਵਿਚ ਪੇਸ਼ ਕਰ ਕੇ 3 ਦਿਨ ਦਾ ਪੁਲਿਸ ਰਿਮਾਂਡ ਲੈ ਲਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.