ਸ਼੍ਰੀ ਮੁਕਤਸਰ ਸਾਹਿਬ ‘ਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਇੱਕ ਵਿਅਕਤੀ ਦਾ ਕਤਲ

Shot Dead Sachkahoon

ਸ਼੍ਰੀ ਮੁਕਤਸਰ ਸਾਹਿਬ ‘ਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਇੱਕ ਵਿਅਕਤੀ ਦਾ ਕਤਲ

ਸ਼੍ਰੀ ਮੁਕਤਸਰ ਸਾਹਿਬ (ਸੱਚ ਕੱਹੂੰ ਨਿਊਜ)। ਜ਼ਿਲ੍ਹੇ ਦੇ ਪਿੰਡ ਭੂੰਦੜ ਵਿੱਚ ਸ਼ੁਕਰਵਾਰ ਸ਼ਾਮ ਨੂੰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਖਬਰ ਹੈ। ਪਿੰਡ ਵਾਸੀਆਂ ਅਨੁਸਾਰ ਪਿੰਡ ਭੂੰਦੜ ਵਿੱਚ ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਚਰਨਦਾਸ ਨਾਮਕ ਵਿਅਕਤੀ ’ਤੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਇੱਕ ਗੋਲੀ ਚਰਨਦਾਸ ਦੇ ਸਿਰ ਵਿੱਚ ਲੱਗੀ ਅਤੇ ਉਹ ਗੰਭੀਰ ਜਖ਼ਮੀ ਹੋ ਗਿਆ। ਜਿਸ ਤੋਂ ਬਾਅਦ ਮੌਕੇ ’ਤੇ ਮੌਜ਼ੂਦ ਲੋਕਾਂ ਨੇ ਉਸਨੂੰ ਬਠਿੰਡਾ ਦੇ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਜ਼ਿਕਰਯੋਗ ਹੈ ਕਿ ਉਕਤ ਵਿਅਕਤੀ ਖਿਲਾਫ਼ ਸਾਲ 2018 ‘ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਵੀ ਦਰਜ ਹੈ, ਜਿਸ ‘ਚ ਉਹ ਜ਼ਮਾਨਤ ‘ਤੇ ਰਿਹਾਅ ਸੀ। ਉਕਤ ਧਾਰਮਿਕ ਮਾਮਲੇ ‘ਚ ਜਿੱਥੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ ਲਾਏ ਜਾ ਰਹੇ ਹਨ, ਉੱਥੇ ਹੀ ਕੁਝ ਲੋਕ ਚਰਨਦਾਸ ਨੂੰ ਡੇਰਾ ਸ਼ਰਧਾਲੂ ਵੀ ਕਹਿ ਰਹੇ ਹਨ ਪਰ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਸਪੱਸ਼ਟ ਕੀਤਾ ਹੈ ਕਿ ਉਕਤ ਵਿਅਕਤੀ ਨੇ ਕਰੀਬ 10-11 ਸਾਲਾਂ ਤੋਂ ਡੇਰਾ ਸੱਚਾ ਸੌਦਾ ਜਾਣਾ ਬੰਦ ਕਰ ਦਿੱਤਾ ਸੀ ਅਤੇ ਡੇਰੇ ਦੇ ਕਿਸੇ ਵੀ ਪ੍ਰੋਗਰਾਮ ਜਾਂ ਸੇਵਾ ਕਾਰਜ ਨਾ ਇਸ ਦਾ ਕੋਈ ਸਬੰਧ ਨਹੀਂ ਸੀ। ਪੁਲਿਸ ਚਰਨਦਾਸ ਦੇ ਕਤਲ ਦੀ ਜਾਂਚ ਕਰ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ