ਰਾਸ਼ਟਰੀ ਸਿੱਖਿਆ ਦਿਵਸ ਮੌਕੇ ਜਰੂਰਤਮੰਦ ਬੱਚਿਆਂ ਲਈ ਮੁਫ਼ਤ ਟਿਊਸ਼ਨ ਸੈਂਟਰ ਖੋਲ੍ਹਿਆ

0
171
National Education Day Sachkahoon

ਰਾਸ਼ਟਰੀ ਸਿੱਖਿਆ ਦਿਵਸ ਮੌਕੇ ਜਰੂਰਤਮੰਦ ਬੱਚਿਆਂ ਲਈ ਮੁਫ਼ਤ ਟਿਊਸ਼ਨ ਸੈਂਟਰ ਖੋਲ੍ਹਿਆ

(ਸੁਖਨਾਮ) ਬਠਿੰਡਾ। ਸੁਤੰਤਰ ਭਾਰਤ ਦੇ ਪਹਿਲੇ ਸਿੱਖਿਆ ਮੰਤਰੀ ਮੌਲਾਨਾ ਅਬੁਲ ਕਲਾਮ ਆਜਾਦ ਦੇ ਜਨਮ ਦਿਵਸ ਨੂੰ ਹਰ ਸਾਲ ਰਾਸ਼ਟਰੀ ਸਿੱਖਿਆ ਦਿਵਸ ਦੇ ਰੂਪ ’ਚ ਮਨਾਇਆ ਜਾਂਦਾ ਹੈ। ਸਿੱਖਿਆ, ਰਾਸ਼ਟਰ-ਨਿਰਮਾਣ ਅਤੇ ਸੰਸਥਾ-ਨਿਰਮਾਣ ਦੇ ਖੇਤਰ ’ਚ ਮੌਲਾਨਾ ਅਬੁਲ ਕਲਾਮ ਆਜ਼ਾਦ ਦੇ ਯੋਗਦਾਨ ਮਿਸਾਲੀ ਹਨ। ਰਾਸ਼ਟਰੀ ਸਿੱਖਿਆ ਦਿਵਸ ਨੂੰ ਸਮਰਪਿਤ ਅੱਜ ਯੂਥ ਵੀਰਾਂਗਨਾਂਏਂ (ਰਜਿ.) ਇਕਾਈ ਬਠਿੰਡਾ ਵੱਲੋਂ ਆਰਥਿਕ ਪੱਖੋਂ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਮੁਫ਼ਤ ਟਿਊਸ਼ਨ ਪੜ੍ਹਾਉਣ ਲਈ ਸਥਾਨਕ ਪਰਸ ਰਾਮ ਨਗਰ ਗਲੀ ਨੰ.10/3 ਵਿਖੇ ਇੱਕ ਟਿਊਸ਼ਨ ਸੈਂਟਰ ਖੋਲ੍ਹਿ੍ਹਆ ਗਿਆ ਜਿਸ ਵਿੱਚ 30 ਦੇ ਕਰੀਬ ਬੱਚਿਆਂ ਨੂੰ ਸੰਸਥਾ ਵਲੰਟਰੀਅਰ ਜਸਪ੍ਰੀਤ ਅਤੇ ਪ੍ਰੇਮ ਵੱਲੋਂ ਬੱਚਿਆਂ ਨੂੰ ਸਿਖਲਾਈ ਦਿੱਤੀ ਜਾਵੇਗੀ।

ਇਸ ਮੌਕੇ ਯੂਥ ਵੀਰਾਂਗਨਾਵਾਂ ਵੱਲੋਂ ਹਾਜ਼ਰ ਬੱਚਿਆਂ ਨੂੰ ਕਾਪੀਆਂ, ਪੈਨਸਿਲਾਂ ਤੇ ਹੋਰ ਸਟੇਸ਼ਨਰੀ ਅਦਿ ਵੰਡੀ ਗਈ। ਇਸ ਮੌਕੇ ਇਲਾਕਾ ਵਾਸੀਆਂ ਅਤੇ ਬੱਚਿਆਂ ਦੇ ਮਾਪਿਆਂ ਨੇ ਸੰਸਥਾ ਵਲੰਟੀਅਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਵੱਲੋਂ ਜੋ ਅੱਜ ਬੱਚਿਆਂ ਲਈ ਇਹ ਉਪਰਾਲਾ ਕੀਤਾ ਗਿਆ ਹੈ ਸ਼ਲਾਘਾਯੋਗ ਹੈ ਅਸੀਂ ਉਮੀਦ ਕਰਦੇ ਹਾਂ ਕਿ ਇਨ੍ਹਾਂ ਬੱਚਿਆਂ ਦਾ ਸਾਥ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਲਦਾ ਰਹੇਗਾ। ਇਸ ਮੌਕੇ ਸੰਸਥਾ ਵਲੰਟੀਅਰ ਸੁਖਵੀਰ ਕੌਰ ਨੇ ਕਿਹਾ ਕਿ ਜੇਕਰ ਕੋਈ ਬੱਚਾ ਆਰਥਿਕ ਤੰਗੀ ਕਾਰਨ ਪੜ੍ਹ ਨਹੀਂ ਸਕਦਾ ਤਾਂ ਸਾਡੀ ਸੰਸਥਾ ਉਸ ਬੱਚੇ ਨੂੰ ਪੜ੍ਹਨ ’ਚ ਵੀ ਮੱਦਦ ਕਰਦੀ ਹੈ। ਇਸ ਮੌਕੇ ਯੂਥ ਵਲੰਟੀਅਰ ਜਸਪ੍ਰੀਤ, ਕਮਲੇਸ਼ ਅਤੇ ਹੋਰ ਮੈਂਬਰਾਂ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ