ਪੰਜਾਬ ਦੇ ਸਰਕਾਰੀ ਹਸਪਤਾਲਾਂ ‘ਚ ਇਲਾਜ ਦੀ ਪੁਰਾਣੀਆਂ ਦਰਾਂ ਲਾਗੂ ਕਰਨ ਦੇ ਆਦੇਸ਼

0

ਪੰਜਾਬ ਦੇ ਸਰਕਾਰੀ ਹਸਪਤਾਲਾਂ ‘ਚ ਇਲਾਜ ਦੀ ਪੁਰਾਣੀਆਂ ਦਰਾਂ ਲਾਗੂ ਕਰਨ ਦੇ ਆਦੇਸ਼

ਚੰਡੀਗੜ੍ਹ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਅਧੀਨ ਆਉਂਦੇ ਸਰਕਾਰੀ ਹਸਪਤਾਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਪੁਰਾਣੀਆਂ ਦਰਾਂ ‘ਤੇ ਲਾਗੂ ਰਹਿਣਗੀਆਂ। ਸਿੱਧੂ ਨੇ ਅੱਜ ਇਥੇ ਦੱਸਿਆ ਕਿ ਸਿਹਤ ਮੰਤਰੀ ਨੇ ਇਹ ਫੈਸਲਾ ਬੇਕਾਬੂ ਕੋਵਿਡ ਮਹਾਮਾਰੀ ਕਾਰਨ ਵਿਗੜ ਰਹੀ ਸਥਿਤੀ ਦੇ ਮੱਦੇਨਜ਼ਰ ਲਿਆ ਹੈ। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਧੀਨ ਆਉਂਦੇ ਸਰਕਾਰੀ ਹਸਪਤਾਲਾਂ ਦੀਆਂ ਸੋਧੀਆਂ ਦਰਾਂ ਵਾਪਸ ਲੈਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਰਾਜ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸਰਕਾਰੀ ਹਸਪਤਾਲਾਂ ਵਿੱਚ ਪੁਰਾਣੀਆਂ ਦਰਾਂ ਲਾਗੂ ਰਹਿਣਗੀਆਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.