ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚੋਂ ‘ਟਾਪ ਟੈਨ’ ਵਿਦਿਆਰਥੀਆਂ ‘ਚੋਂ 5 ਵਿਦਿਆਰਥੀ ਜੀ.ਟੀ.ਬੀ. ਸਕੂਲ ਮਲੋਟ ਦੇ 

ruselt

ਵਿਦਿਆਰਥੀਆਂ ਨੇ ਪੰਜਾਬ ਵਿੱਚ ਜੀ.ਟੀ.ਬੀ. ਸਕੂਲ ਦਾ ਮਾਣ ਵਧਾਇਆ : ਪ੍ਰਿੰਸੀਪਲ ਨਰੂਲਾ

  •  ਪੰਜਾਬ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਦਿੱਤੀ ਵਧਾਈ (Class XII Results)

(ਮਨੋਜ) ਮਲੋਟ। ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਮੰਗਲਵਾਰ ਨੂੰ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚੋਂ ਪੰਜਾਬ ਦੇ ‘ਟਾਪ ਟੈਨ’ ਵਿਦਿਆਰਥੀਆਂ ਵਿੱਚੋਂ ਗੁਰੂ ਤੇਗ ਬਹਾਦੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ 5 ਵਿਦਿਆਰਥੀਆਂ ਨੇ ਸਕੂਲ ਅਤੇ ਮਲੋਟ ਦਾ ਨਾਂਅ ਰੌਸ਼ਨ ਕੀਤਾ ਹੈ। (Class XII Results)

ਸਕੂਲ ਦੇ ਪ੍ਰਿੰਸੀਪਲ ਮੈਡਮ ਅਮਰਜੀਤ ਨਰੂਲਾ ਨੇ ਦੱਸਿਆ ਕਿ ਕਾਮਰਸ ਗਰੁੱਪ ਵਿੱਚੋਂ ਅੰਕਿਤਾ ਪੁੱਤਰੀ ਰਾਮ ਪਾਲ ਨੇ 496/500 ਅੰਕ ਹਾਸਲ ਕਰਕੇ ਪੰਜਾਬ ਵਿੱਚੋਂ ਦੂਸਰਾ ਸਥਾਨ ਹਾਸਲ ਕੀਤਾ ਜਦੋਂਕਿ ਹਿਊਮੈਨੀਟੀਜ਼ ਗਰੁੱਪ ਦੀ ਮਨਪ੍ਰੀਤ ਕੌਰ ਪੁੱਤਰੀ ਨਾਨਕ ਸਿੰਘ ਨੇ 495/500 ਅੰਕ ਹਾਸਲ ਕਰਕੇ ਪੰਜਾਬ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ।

result

ਹਿਊਮੈਨੀਟੀਜ਼ ਗਰੁੱਪ ਦੀ ਰੀਆ ਪੁੱਤਰੀ ਸੰਜੀਵ ਕੁਮਾਰ ਨੇ 494/500 ਅੰਕ ਹਾਸਲ ਕਰਕੇ ਪੰਜਾਬ ਵਿੱਚੋਂ ਚੌਥਾ, ਹਿਊਮੈਨੀਟੀਜ਼ ਗਰੁੱਪ ਦੀ ਅਸ਼ਮੀਤ ਕੌਰ ਪੁੱਤਰੀ ਗੁਰਮੀਤ ਸਿੰਘ ਨੇ 493/500 ਅੰਕ ਹਾਸਲ ਕਰਕੇ ਪੰਜਾਬ ਵਿੱਚੋਂ ਪੰਜਵਾਂ ਸਥਾਨ, ਕਾਮਰਸ ਗਰੁੱਪ ਦੇ ਕਰਨ ਕੁਮਾਰ ਪੁੱਤਰ ਪਵਨ ਕੁਮਾਰ ਨੇ 490/500 ਅੰਕ ਹਾਸਲ ਕਰਕੇ ਪੰਜਾਬ ਵਿੱਚੋਂ ਅੱਠਵਾਂ ਸਥਾਨ ਹਾਸਲ ਕੀਤਾ ਹੈ।

ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ, ਪ੍ਰਿੰਸੀਪਲ ਅਮਰਜੀਤ ਨਰੂਲਾ, ਸਮੂਹ ਮੈਂਬਰ ਅਤੇ ਸਟਾਫ਼ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪੰਜਾਬ ਵਿੱਚੋਂ ਪੁਜੀਸ਼ਨਾਂ ਹਾਸਲ ਕਰਨ ਤੇ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕ, ਸਟਾਫ਼ ਅਤੇ ਬੱਚਿਆਂ ਦੀ ਮਿਹਨਤ ਸਦਕਾ ਉਨ੍ਹਾਂ ਨੇ ਆਪਣੇ ਮਾਪਿਆਂ ਦਾ ਹੀ ਨਹੀਂ, ਸਕੂਲ ਅਤੇ ਜ਼ਿਲ੍ਹੇ ਦਾ ਮਾਣ ਪੂਰੇ ਪੰਜਾਬ ਵਿੱਚ ਵਧਾਇਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ