Breaking News

ਦਸਵੀਂ ਦੇ ਬਾਹਰਵੀਂ ਦੀ ਡੇਟਸ਼ੀਟ ਐਲਾਨੀ

Outstanding Matrimonial Dates

ਨਕਲ ਰੋਕਣ ਲਈ ਖਾਸ ਪ੍ਰਬੰਧ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਇਮਤਿਹਾਨਾਂ ਲਈ ਡੇਟਸ਼ੀਟ ਐਲਾਨ ਦਿੱਤੀ ਹੈ।। ਇਸ ਦੇ ਮੁਤਾਬਕ 12ਵੀਂ ਜਮਾਤ ਦੇ ਇਮਤਿਹਾਨ ਪਹਿਲੀ ਮਾਰਚ ਤੋਂ ਲੈ ਕੇ 20 ਮਾਰਚ ਤਕ ਚੱਲਣਗੇ। ਇਸੇ ਤਰ੍ਹਾਂ 10ਵੀਂ ਜਮਾਤ ਦੇ ਇਮਤਿਹਾਨ 15 ਮਾਰਚ ਤੋਂ ਲੈ ਕੇ 2 ਅਪ੍ਰੈਲ ਤਕ ਲਏ ਜਾਣਗੇ।। ਜਾਣਕਾਰੀ ਅਨੁਸਾਰ ਬੋਰਡ ਨੇ ਇਹ ਵੀ ਸਪਸ਼ਟ ਕਰ ਦਿੱਤਾ ਹੈ ਕਿ ਇਸ ਸਾਲ ਵੀ ਬੱਚਿਆਂ ਦੇ ਪ੍ਰੀਖਿਆ ਕੇਂਦਰ ਉਨ੍ਹਾਂ ਦੇ ਸਕੂਲਾਂ ਵਿੱਚ ਨਹੀਂ, ਬਲਕਿ 3 ਕਿਲੋਮੀਟਰ ਦੇ ਘੇਰੇ ਅੰਦਰ ਬਾਹਰ ਹੀ ਬਣਾਏ ਜਾਣਗੇ।। ਇਹ ਕਦਮ ਨਕਲ ਨੂੰ ਠੱਲ੍ਹ ਪਾਉਣ ਲਈ ਚੁੱਕਿਆ ਗਿਆ ਹੈ। ਪਿਛਲੇ ਸਾਲ ਵੀ ਬੋਰਡ ਨੇ ਇਸੇ ਤਰ੍ਹਾਂ ਸਕੂਲਾਂ ਤੋਂ 3 ਕਿਲੋਮੀਟਰ ਦੇ ਘੇਰੇ ਅੰਦਰ ਬੱਚਿਆਂ ਦੇ ਪ੍ਰੀਖਿਆ ਕੇਂਦਰ ਬਣਾਉਣ ਦੀ ਹਦਾਇਤ ਜਾਰੀ ਕੀਤੀ ਸੀ।। ਇਸ ਦੇ ਬਾਵਜੂਦ ਕਈ ਥਾਈਂ ਨਕਲ ਦੀਆਂ ਘਟਨਾਵਾਂ ਸਾਹਮਣੇ ਆਈਆਂ ਸੀ। ਇਸ ਦੇ ਨਾਲ ਇਹ ਵੀ ਕਿਹਾ ਗਿਆ ਸੀ ਕਿ ਪ੍ਰਾਈਵੇਟ ਸਕੂਲਾਂ ਦੇ ਪ੍ਰੀਖਿਆ ਕੇਂਦਰ ਸਰਕਾਰੀ ਸਕੂਲ ਹੀ ਹੋਣਗੇ। ਸਿੱਖਿਆ ਮੰਤਰੀ ਓਪੀ ਸੋਨੀ ਮੁਤਾਬਕ ਕਈ ਸਕੂਲਾਂ ਦੇ ਪ੍ਰਿੰਸੀਪਲ ਨੇ ਇਸ ਕਦਮ ‘ਤੇ ਇਤਰਾਜ਼ ਵੀ ਜਤਾਇਆ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

ਪ੍ਰਸਿੱਧ ਖਬਰਾਂ

To Top