ਪੰਜਾਬ

ਕਿਸਾਨ ਯੂਨੀਅਨ ਦੇ ਝੰਡੇ ਹੇਠ ਕਿਸਾਨ ਨੇ ਲਾਇਆ ਝੋਨਾ

Paddy planted, Farmers, Flag, Kisan Union

ਜੇ ਕਿਸੇ ਵੀ ਅਧਿਕਾਰੀ ਨੇ ਝੋਨਾ ਵਾਹੁਣ ਦੀ ਕੋਸ਼ਿਸ਼ ਕੀਤੀ ਤਾਂ ਕੀਤਾ ਜਾਵੇਗਾ ਘਿਰਾਓ : ਕਿਸਾਨ ਆਗ

ਬਠਿੰਡਾ (ਅਸ਼ੋਕ ਗਰਗ) ਪੰਜਾਬ ਸਰਕਾਰ ਨੇ ਬੇਸ਼ੱਕ ਝੋਨਾ ਲਾਉਣ ਲਈ 13 ਜੂਨ ਦੀ ਤਾਰੀਕ ਤੈਅ ਕਰਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਪਰ ਕਿਸਾਨ ਯੂਨੀਅਨ ਨੇ ਆਪਣੀ ਮੰਗ ਅਨੁਸਾਰ ਇਸ ਤਾਰੀਕ ਤੋਂ ਪਹਿਲਾਂ ਝੋਨਾ ਲਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਇਸ ਤਹਿਤ ਬਠਿੰਡਾ ਦੇ ਪਿੰਡ ਮਹਿਮਾ ਸਰਜਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਝੋਨਾ ਲਾਇਆ ਗਿਆ ਪਿੰਡ ਮਹਿਮਾ ਸਰਜਾ ਦੇ ਕਿਸਾਨ ਜਨਕ ਸਿੰਘ ਨੇ ਕਿਹਾ ਕਿ ਅਗੇਤਾ ਝੋਨਾ ਲਾਉਣ ਨਾਲ ਝਾੜ ਵੱਧ ਮਿਲਦਾ ਹੈ ਤੇ ਮਜਦੂਰ ਵੀ ਸੌਖੇ ਮਿਲ ਜਾਂਦੇ ਹਨ ਉਨ੍ਹਾਂ ਕਿਹਾ ਕਿ ਝੋਨੇ ਕਟਾਈ ਮੌਕੇ ਨਮੀ ਦੀ ਵੀ ਕੋਈ ਸਮੱਸਿਆ ਨਹੀਂ ਆਉਂਦੀ ਝੋਨਾ ਸਮੇਂ ਸਿਰ ਵਿਕ ਜਾਂਦਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਨਹੀਂ ਰੁਲਣਾ ਪੈਂਦਾ ਕਿਸਾਨ ਜਨਕ ਸਿੰਘ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਜਾਲ ਵਿੱਚ ਫਸਿਆ ਹੋਇਆ ਹੈ ਉੱਪਰੋਂ ਸਰਕਾਰਾਂ ਵੀ ਕਿਸਾਨ ਨੂੰ ਫੇਲ੍ਹ ਕਰਨ ‘ਤੇ ਤੁਲੀਆਂ ਹੋਈਆਂ ਹਨ ਕਿਸਾਨਾਂ ਨੇ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਝੋਨਾ ਲਾਉਣ ਦੀ ਪੂਰੀ ਖੁੱਲ੍ਹ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਕਟਾਈ ਕਰਕੇ ਕਣਕ ਦੀ ਬਿਜਾਈ ਹੋ ਸਕੇ ਕਿਸਾਨਾਂ ਨੇ ਸਰਕਾਰ ਤੇ ਨਹਿਰੀ ਪਾਣੀ ਨੂੰ ਬੰਦ ਕਰਨ ਦਾ ਵੀ ਰੋਸ ਜ਼ਾਹਿਰ ਕੀਤੀ ਤੇ ਮੰਗ ਕੀਤੀ ਕਿ ਛੇਤੀ ਨਹਿਰੀ ਪਾਣੀ ਛੱਡਿਆ ਜਾਵੇ ਤਾਂ ਜੋ ਨਰਮੇ ਦੀ ਫ਼ਸਲ ਨੂੰ ਨਹਿਰੀ ਪਾਣੀ ਲਗਾਕੇ ਕਿਸਾਨ ਮਹਿੰਗੇ ਭਾਅ ਦੇ ਡੀਜ਼ਲ ਤੋਂ ਬਚ ਸਕਣ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਜੀਵਨ ਬਬਲੀ ਮਹਿਮਾ ਭਗਵਾਨਾਂ ਤੇ ਗੁਰਦੇਵ ਚੰਦ ਸ਼ਰਮਾ ਮਹਿਮਾ ਸਰਕਾਰੀ ਨੇ ਸਖ਼ਤ ਸ਼ਬਦਾਂ ‘ਚ ਕਿਹਾ ਕਿ ਜੇਕਰ ਕਿਸਾਨਾਂ ਉੱਪਰ ਵਿਭਾਗ ਵੱਲੋਂ ਕਾਰਵਾਈ ਕਰਨ ਜਾਂ ਕਿਸੇ ਅਧਿਕਾਰੀ ਵੱਲੋਂ ਝੋਨਾ ਵਾਹੁਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨ ਯੂਨੀਅਨ ਵੱਲੋਂ ਉਨ੍ਹਾਂ ਦਾ ਘਿਰਾਓ ਕੀਤਾ ਜਾਵੇਗਾ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top