ਪਾਕਿ ਨੇ ਪੁੰਛ ‘ਚ ਕੀਤੀ ਜੰਗਬੰਦੀ ਦੀ ਉਲੰਘਣਾ

0
Alert, Pakistani, Terrorist Attack

ਪਾਕਿ ਨੇ ਪੁੰਛ ‘ਚ ਕੀਤੀ ਜੰਗਬੰਦੀ ਦੀ ਉਲੰਘਣਾ

ਜੰਮੂ। ਪਾਕਿਸਤਾਨੀ ਫੌਜੀਆਂ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਕੰਟਰੋਲ ਰੇਖਾ ਕੋਲ ਵੀਰਵਾਰ ਨੂੰ ਗੋਲੀਬਾਰੀ ਕਰਕੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ।

TwoTerrorists, Pile, Competition

ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਪਾਕਿਸਤਾਨੀ ਫੌਜੀਆਂ ਨੇ ਬਿਨਾ ਕਿਸੇ ਉਕਸਾਵੇ ਦੇ ਅੱਜ ਸਵੇਰੇ ਕਰੀਬ 9:00 ਵਜੇ ਪੁੰਛ ਜ਼ਿਲ੍ਹੇ ਦੇ ਸ਼ਾਹਪੁਰ ਤੇ ਕਿਰਨੀ ਸੈਕਟਰ ‘ਚ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕਰਕੇ ਜੰਗਬੰਦੀ ਦੀ ਉਲੰਘਣਾ ਕੀਤੀ। ਉਨ੍ਹਾਂ ਦੱਸਿਆ ਕਿ ਭਾਰਤੀ ਫੌਜੀ ਵੀ ਮੂੰਹਤੋੜ ਜਵਾਬ ਦੇ ਰਹੇ ਹਨ। ਪਾਕਿਸਤਾਨੀ ਗੋਲੀਬਾਰੀ ‘ਚ ਜਾਨ-ਮਾਲ ਦੇ ਨੁਕਸਾਨ ਦੀ ਹੁਣ ਤੱ ਕੋਈ ਰਿਪੋਰਟ ਨਹੀਂ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ