Breaking News

ਪਾਕਿ ‘ਚ 11 ਅੱਤਵਾਦੀਆਂ ਨੂੰ ਮੌਤ ਦੀ ਸਜ਼ਾ ਦਾ ਐਲਾਨ

Pakistan, Terrorists, Sentenced, Death

ਏਜੰਸੀ, ਇਸਲਾਮਾਬਾਦ

ਪਾਕਿਸਤਾਨ ‘ਚ 11 ਅੱਤਵਾਦੀਆਂ ਨੂੰ ਮੌਤ ਦੀ ਸਜ਼ਾ ਦਿੱਤੀ ਗਈ ਹੈ। ਪਾਕਿਸਤਾਨ ਦੀ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸ ਪਬਲਿਕ ਰਿਲੇਸ਼ਨ (ਆਈਐਸਪੀਆਰ) ਨੇ ਅੱਜ ਇਹ ਜਾਣਕਾਰੀ ਦਿੱਤੀ। ਆਈਐਸਪੀਆਰ ਅਨੁਸਾਰ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਜਵਾ ਨੇ 11 ਅੱਤਵਾਦੀਆਂ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ‘ਤੇ ਆਪਣੀ ਮੋਹਰ ਲਾ ਦਿੱਤੀ ਹੈ। ਮੀਡੀਆ ਰਿਪੋਰਟ ਅਨੁਸਾਰ ਆਈਐਸਪੀਆਰ ਨੇ ਆਪਣੇ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਇਹ ਅੱਤਵਾਦੀ ਕਾਨੂੰਨ ਵਿਵਸਥਾ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਜਵਾਨਾਂ ਤੇ ਨਿਰਦੋਸ਼ ਨਾਗਰਿਕਾਂ ਦੇ ਕਤਲ ਦੇ ਦੋਸ਼ੀ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਪਾਕਿਸਤਾਨ ‘ਚ ਪੇਸ਼ਾਵਰ ਦੇ ਸੈਨਿਕ ਸਕੂਲ ‘ਤੇ ਅੱਤਵਾਦੀ ਹਮਲੇ ‘ਚ 140 ਵਿਅਕਤੀਆਂ ਦੀ ਮੌਤ ਤੋਂ ਬਾਅਦ ਸਜ਼ਾ-ਏ-ਮੌਤ ਦਿੱਤੇ ਜਾਣ ‘ਤੇ ਲੱਗੀ ਪਾਬੰਦੀ ਨੂੰ ਹਟਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪਾਕਿਸਤਾਨ ‘ਚ ਸੈਂਕੜੇ ਅੱਤਵਾਦੀਆਂ ਨੂੰ ਮੌਤ ਦੀ ਸਜ਼ਾ ਦਿੱਤੀ ਜਾ ਚੁੱਕੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top