ਦੇਸ਼

ਨਨਕਾਣਾ ਸਾਹਿਬ ‘ਚ ਭਾਰਤੀ ਅਧਿਕਾਰੀਆਂ ਨੂੰ ਪਾਕਿ ਅਧਿਕਾਰੀ ਨੇ ਨਾ ਕਰਨ ਦਿੱਤੀ ਐਂਟਰੀ

Pakistani, Authorities, Refused to allow Indian, Officials, Nankana Sahib

ਸਰਕਾਰ ਨੇ ਪ੍ਰਗਟਾਇਆ ਸਖ਼ਤ ਵਿਰੋਧ

ਏਜੰਸੀ, ਨਵੀਂ ਦਿੱਲੀ

ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਸਿੱਖ ਸ਼ਰਧਾਲੂਆਂ ਨਾਲ ਮੁਲਾਕਾਤ ਕਰਨ ਤੋਂ ਰੋਕੇ ਜਾਣ ‘ਤੇ ਭਾਰਤ ਨੇ ਪਾਕਿਸਤਾਨ ਕੋਲ ਜ਼ਬਰਦਸਤ ਰੋਸ ਦਾ ਪ੍ਰਗਟਾਵਾ ਕੀਤਾ ਹੈ ਭਾਰਤੀ ਵਿਦੇਸ਼ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਹਾਈ ਕਮਿਸ਼ਨ ਅਧਿਕਾਰੀਆਂ ਕੋਲ ਪਾਕਿਸਤਾਨੀ ਵਿਦੇਸ਼ ਮੰਤਰਾਲੇ ਤੋਂ ਵੀ ਪ੍ਰਵਾਨਗੀ ਹਾਸਲ ਸੀ, ਇਸ ਦੇ ਬਾਵਜੂਦ ਉਨ੍ਹਾਂ ਦਾ ਰਾਹ ਰੋਕਿਆ ਗਿਆ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਕੋਲ ਸ਼ਿਕਾਇਤ ਕੀਤੀ ਕਿ ਦੁਵੱਲੇ ਪ੍ਰੋਟੋਕਾਲ ਤਹਿਤ ਭਾਰਤੀ ਸ਼ਰਧਾਲੂ ਉਨ੍ਹਾਂ ਦੇ ਦੇਸ਼ ਗਏ ਹੋਏ ਹਨ ਤੇ ਹਾਈ ਕਮਿਸ਼ਨ ਅਧਿਕਾਰੀਆਂ ਨੂੰ ਗੁਰਦੁਆਰਾ ਨਨਕਾਣਾ ਸਾਹਿਬ ਤੇ ਗੁਰਦੁਆਰਾ ਸੱਚਾ ਸੌਦਾ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਗਿਆ ਭਾਰਤ ਨੇ ਇਸ ਘਟਨਾ ਨੂੰ 1974 ਦੇ ਦੁਵੱਲੇ ਪ੍ਰੋਟੋਕਾਲ ਤਹਿਤ ਧਾਰਮਿਕ ਯਾਤਰਾ ਸਬੰਧੀ ਲਿਖੇ ਗਏ ਪੱਤਰ ਤੇ ਪਾਕਿਸਤਾਨ ਤੇ ਭਾਰਤ ਦੇ ਸਫ਼ੀਰਾਂ-ਰਾਜਦੂਤਾਂ ਦੇ ਕੂਟਨੀਤਕ ਜ਼ਾਬਤੇ ਦੀ ਉਲੰਘਣਾ ਕਰਾਰ ਦਿੱਤਾ ਭਾਰਤ ਨੇ ਕਿਹਾ ਕਿ ਉਨ੍ਹਾਂ ਪਾਕਿਸਤਾਨ ਤੋਂ ਭਾਰਤ ਵਿੱਚ ਕਲਿਆਰ ਸ਼ਰੀਫ਼ ਦੇ ਦਰਸ਼ਨਾਂ ਲਈ ਆਏ ਸ਼ਰਧਾਲੂਆਂ ਨਾਲ ਭਾਰਤ ਵਿੱਚ ਪਾਕਸਿਤਾਨੀ ਹਾਈ ਕਮਿਸ਼ਨਰ ਨਾਲ ਮੁਲਾਕਾਤ ਕਰਨ ਦੀ ਪੂਰੀ ਖੁੱਲ੍ਹ ਦਿੱਤੀ ਗਈ ਸੀ ਇਸ ਤੋਂ ਪਹਿਲਾਂ ਵੀ ਪਾਕਿਸਤਾਨ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਨੂੰ ਮਿਲਣ ਨਹੀਂ ਸੀ ਦਿੱਤਾ ਗਿਆ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top