ਪੰਚਾਇਤ ਚੋਣਾਂ ਅੱਜ, ਪੋਲਿੰਗ ਪਾਰਟੀਆਂ ਪਿੰਡਾਂ ਲਈ ਰਵਾਨਾਂ

0
Panchayat elections today, polling parties leave for villages

ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ ਭੈਅ ਤੋਂ ਕਰਨ

ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ-ਐਸ.ਐਸ.ਪੀ.

ਪਟਿਆਲਾ(ਖੁਸ਼ਵੀਰ ਸਿੰਘ ਤੂਰ) । ਪਟਿਆਲਾ ਜ਼ਿਲ੍ਹੇ ਵਿੱਚ 30 ਦਸੰਬਰ ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ ਪੋਲਿੰਗ ਪਾਰਟੀਆਂ ਨੂੰ ਰਿਟਰਨਿੰਗ ਅਧਿਕਾਰੀਆਂ ਵੱਲੋਂ ਵੱਖ-ਵੱਖ ਸਥਾਨਾਂ ਤੋਂ ਚੋਣ ਸਮੱਗਰੀ ਦੇ ਕੇ ਸਬੰਧਤ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਕੀਤਾ ਗਿਆ।
ਜਾਣਕਾਰੀ ਅਨੁਸਾਰ ਪਟਿਆਲਾ ਜ਼ਿਲ੍ਹੇ ਦੀਆਂ 1038 ਗ੍ਰਾਮ ਪੰਚਾਇਤਾਂ ਹਨ ਜਿਨ੍ਹਾਂ ਵਿੱਚੋਂ 202 ਗ੍ਰਾਮ ਪੰਚਾਇਤਾਂ ‘ਤੇ ਸਰਬਸੰਮਤੀ ਹੋ ਗਈ ਹੈ ਅਤੇ ਬਾਕੀ 836 ਗ੍ਰਾਮ ਪੰਚਾਇਤਾਂ ‘ਤੇ  ਚੋਣ ਹਵੇਗ। ਇਨ੍ਹਾਂ ਚੋਣਾਂ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ 9000 ਦੇ ਕਰੀਬ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਗੱਲੋਂ ਵਚਨਬੱਧ ਹੈ ਕਿ ਇਨ੍ਹਾਂ ਚੋਣਾਂ ਨੂੰ ਪੁਰਅਮਨ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ।  ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਕੁਮਾਰ ਅਮਿਤ ਨੇ ਦੱਸਿਆ ਕਿ ਇਨ੍ਹਾਂ ਵੋਟਾਂ ਲਈ ਪਟਿਆਲਾ ਜ਼ਿਲ੍ਹੇ ਦੇ 9 ਬਲਾਕਾਂ ਵਿੱਚ ਕਰੀਬ 1175 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਉਸ ਤੋਂ ਬਾਅਦ ਬੂਥਾਂ ‘ਤੇ ਹੀ ਵੋਟਾਂ ਦੀ ਗਿਣਤੀ ਹੋਵੇਗੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।