ਕਿਰਾਏ ਦੀ ਦੁਕਾਨ ਨੂੰ ਪੈਟਰੋਲ ਛਿੜਕ ਕੇ ਲਾਈ ਅੱਗ

 Patrol , Fire, Rental Shop

ਕਿਰਾਏ ਦੀ ਦੁਕਾਨ ਨੂੰ ਪੈਟਰੋਲ ਛਿੜਕ ਕੇ ਲਾਈ ਅੱਗ

ਕਰਮ ਥਿੰਦ/ਸੁਨਾਮ ਊਧਮ ਸਿੰਘ ਵਾਲਾ। ਸਥਾਨਕ ਸ਼ਹਿਰ ਦੇ ਬਠਿੰਡਾ ਰੋਡ ‘ਤੇ ਸਥਿਤ ਟਾਇਰਾਂ ਦੀ ਦੁਕਾਨ ਨੂੰ ਇੱਕ ਵਿਅਕਤੀ ਵੱਲੋਂ ਅੱਗ( Fire) ਲਾਏ ਜਾਣ ਦਾ ਸਮਾਚਾਰ ਹੈ ਦੁਕਾਨ ਦੇ ਕਿਰਾਏਦਾਰ ਨੇ ਦੱਸਿਆ ਕਿ ਇਹ ਵਿਅਕਤੀ ਪਹਿਲਾਂ ਵੀ ਕਈ ਵਾਰ ਉਸ ਦੀ ਕੁੱਟ-ਮਾਰ ਕਰਕੇ ਗਿਆ ਹੈ ਤੇ ਅੱਜ ਫੇਰ ਉਸ ਨੇ ਪੈਟਰੋਲ ਛਿੜਕ ਕੇ ਦੁਕਾਨ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ ਇਸ ਸਬੰਧੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਜਿਸ ‘ਤੇ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾ ਲਿਆ ਹੈ।   Fire

ਅੱਗ ( Fire) ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਇਸ ਘਟਨਾ ਤੋਂ ਬਾਅਦ ਪੀੜਤ ਦੇ ਹੱਕ ‘ਚ ਮੁਲਜ਼ਮ ਖਿਲਾਫ਼ ਕਾਰਵਾਈ ਕਰਨ ਲਈ ਲੋਕਾਂ ਵੱਲੋਂ ਰੋਡ ਜਾਮ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਪਹੁੰਚੇ ਐੱਸ ਐਚ ਓ ਨੇ ਲੋਕਾਂ ਨੂੰ ਕਰਵਾਈ ਕਰਨ ਦਾ ਭਰੋਸਾ ਦਿੱਤਾ ਜਿਸ ‘ਤੇ ਲੋਕਾਂ ਵੱਲੋਂ ਜਾਮ ਖੋਲ੍ਹ ਦਿੱਤਾ ਗਿਆ ਇਸ ਮੌਕੇ ਥਾਣਾ ਸਿਟੀ ਮੁਖੀ ਨਾਲ ਗੱਲਬਾਤ ਕਰਨ ‘ਤੇ ਉਨ੍ਹਾਂ ਕਿਹਾ ਕਿ ਜੋ ਵੀ ਦੁਕਾਨਦਾਰ ਵੱਲੋਂ ਬਿਆਨ ਲਿਖਾਏ ਜਾਣਗੇ ਉਸ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਜਾਵੇਗਾ।   Fire

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।