ਉੱਤਰ ਪ੍ਰਦੇਸ਼ ਦੀ ਜਨਤਾ ਜਿਨਾਹ ਦੇ ਪੈਰੋਕਾਰਾਂ ਨੂੰ ਸਬਕ ਸਿਖਾਉਣ ਲਈ ਤਿਆਰ : ਯੋਗੀ

0
109

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੋਇਡਾ ਕੌਮਾਂਤਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ

ਲਖਨਊ (ਏਜੰਸੀ)। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਦਾ ਨਾਂਅ ਲਏ ਬਿਨਾਂ ਉਨ੍ਹਾਂ ਨੂੰ ‘ਜਿਨਾਹ ਦਾ ਪੈਰੋਾਕਦ’ ਦੱਸਦੇ ਹੋਏ ਕਿਹਾ, ‘ਸੂਬੇ ਦੇ ਲੋਕ ਜਿਨਾਹ ਦੇ ਪੈਰੋਕਾਰਾਂ ਨੂੰ ਸਬਕ ਸਿਖਾਉਣ ਲਈ ਤਿਆਰ ਹਨ।’ ਵੀਰਵਾਰ ਨੂੰ ਨੋਇਡਾ ਕੌਮਾਂਤਰੀ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰੱਖੇ ਗਏ ਨੀਂਹ ਪੱਥਰ ਮੌਕੇ ਹੋਈ ਰੈਲੀ ਨੂੰ ਸੰਬੋਂਧਨ ਕਰਦੇ ਹੋਏ ਯੋਗੀ ਨੇ ਕਿਹਾ, ”ਇੱਥੋਂ ਦੇ ਕਿਸਾਨਾਂ ਨੇ ਕਦੇ ਗੰਨੇ ਦੀ ਮਿਠਾਸ ਵਧਾਉਣ ਦਾ ਕੰਮ ਕੀਤਾ ਸੀ, ਪਰ ਕੁਝ ਲੋਕਾਂ ਨੇ ਗੰਨੇ ਦੀ ਮਿਠਾਸ ਨੂੰ ਕੁੜੱਤਣ ਵਿੱਚ ਬਦਲ ਦਿੱਤਾ ਸੀ। ਇਹ ਉਹੀ ਲੋਕ ਸਨ ਜੋ ਅੱਜ ਵੀ ਜਿਨਾਹ ਦੇ ਪੈਰੋਕਾਰ ਬਣੇ ਹੋਏ ਹਨ, ਜਿਨ੍ਹਾਂ ਨੂੰ ਇੱਥੋਂ ਦੇ ਲੋਕ ਸਬਕ ਸਿਖਾਉਣ ਲਈ ਤਿਆਰ ਹਨ।

ਮੁਸਲਿਮ ਤੁਸ਼ਟੀਕਰਨ ਦੀ ਰਾਜਨੀਤੀ ਦਾ ਹਿੱਸਾ

ਵਰਣਨਯੋਗ ਹੈ ਕਿ ਹਾਲ ਹੀ ਵਿਚ ਭਾਰਤ ਦੀ ਵੰਡ ਲਈ ਜ਼ਿੰਮੇਵਾਰ ਅਤੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੀ ਤੁਲਨਾ ਮਹਾਤਮਾ ਗਾਂਧੀ, ਸਰਦਾਰ ਪਟੇਲ ਅਤੇ ਪੰਡਿਤ ਨਹਿਰੂ ਨਾਲ ਕਰਨ ਵਾਲੇ ਅਖਿਲੇਸ਼ ਨੇ ਕਿਹਾ ਸੀ ਕਿ ਆਜ਼ਾਦੀ ਸੰਘਰਸ਼ ਵਿਚ ਜਿਨਾਹ ਦੀ ਵੀ ਵੱਡੀ ਭੂਮਿਕਾ ਸੀ। ਉਨ੍ਹਾਂ ਦੇ ਬਿਆਨ ਦੀ ਆਲੋਚਨਾ ਕਰਦੇ ਹੋਏ ਭਾਜਪਾ ਅਤੇ ਕਾਂਗਰਸ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਨੂੰ ਮੁਸਲਿਮ ਤੁਸ਼ਟੀਕਰਨ ਦੀ ਰਾਜਨੀਤੀ ਦਾ ਹਿੱਸਾ ਦੱਸਿਆ ਹੈ।

ਕਿਸਾਨਾਂ ਦਾ ਧੰਨਵਾਦ

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਤੇਜ਼ੀ ਨਾਲ ਕੀਤੇ ਵਿਕਾਸ ਕਾਰਜਾਂ ਨੂੰ ਇਤਿਹਾਸਕ ਦੱਸਦੇ ਹੋਏ ਯੋਗੀ ਨੇ ਕਿਹਾ ਕਿ ਭਾਰਤ ਦੇ ਨਾਗਰਿਕਾਂ ਨੇ ਬਦਲਦਾ ਭਾਰਤ ਦੇਖਿਆ ਹੈ। ਉਨ੍ਹਾਂ ਨੇ ‘ਇੱਕ ਭਾਰਤ, ਸ੍ਰੇਸ਼ਠ ਭਾਰਤ’ ਬਣਦੇ ਵੇਖਿਆ ਹੈ। ਇਸ ਨੂੰ ਵਿਕਾਸ ਦਾ ਯੱਗ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਨੋਇਡਾ ਹਵਾਈ ਅੱਡੇ ਲਈ ਜ਼ਮੀਨ ਦੇਣ ਵਾਲੇ ਕਿਸਾਨ ਵਧਾਈ ਦੇ ਹੱਕਦਾਰ ਹਨ। ਉਨ੍ਹਾਂ ਕਿਹਾ, ‘ਮੈਂ ਉਨ੍ਹਾਂ 700 ਕਿਸਾਨਾਂ ਦਾ ਵੀ ਧੰਨਵਾਦ ਕਰਾਂਗਾ, ਜੋ ਬਿਨਾਂ ਕਿਸੇ ਦਬਾਅ ਦੇ ਖੁਦ ਲਖਨਊ ਆਏ ਅਤੇ ਹਵਾਈ ਅੱਡੇ ਲਈ ਆਪਣੀ ਜ਼ਮੀਨ ਦਿੱਤੀ। ਇਹ ਬਦਲੇ ਹੋਏ ਰਾਜ ਦੀ ਤਸਵੀਰ ਹੈ। ਇਸ ਮੌਕੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ, ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਅਤੇ ਕੇਂਦਰੀ ਮੰਤਰੀ ਜਨਰਲ ਵੀਕੇ ਸਿੰਘ ਅਤੇ ਹੋਰ ਸੀਨੀਅਰ ਆਗੂ ਮੌਜੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here

*