ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ ਵੱਲੋਂ 29 ਸਤੰਬਰ ਨੂੰ ਲਗਾਇਆ ਜਾ ਰਿਹਾ ਪਲੇਸਮੈਂਟ ਕੈਂਪ

Placement Camp

ਘਰ-ਘਰ ਰੁਜ਼ਗਾਰ ਮਿਸ਼ਨ ਅਧੀਨ ਪਲੇਸਮੈਂਟ ਕੈਂਪ (Placement Camp)

ਮੋਹਾਲੀ (ਐੱਮ ਕੇ ਸ਼ਾਇਨਾ)। ਜਿਲ੍ਹਾ ਰੁ਼ਜ਼ਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ 29 ਸਤੰਬਰ ਨੂੰ ਸਵੇਰੇ ਸਾਢੇ 9 ਵਜੇ ਪਲੇਸਮੈਂਟ ਕੈਂਪ (Placement Camp) ਲਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਏਰੀਅਲ ਟੈਲੀਕੋਮ ਪ੍ਰਾਇਵੇਟ ਲਿਮਟਿਡ, ਟੈਲੀਪਰਫੋਰਮੈਂਸ ਲਿਮਟਿਡ, ਓਰੇਨ ਇੰਟਰਨੈਸਨਲ, ਪ੍ਰਭ ਆਸਰਾ ਕੰਪਨੀਆਂ ਦੇ ਨਿਯੋਜਕਾਂ ਵੱਲੋਂ ਭਾਗ ਲਿਆ ਜਾਵੇਗਾ। ਜਿਸ ਵਿੱਚ ਅੱਠਵੀਂ, ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੂਏਟ (ਕਿਸੇ ਵੀ ਸਟਰੀਮ ਵਿੱਚ) ਵਿੱਦਿਅਕ ਯੋਗਤਾ ਵਾਲੇ ਵਿਅਕਤੀ ਭਾਗ ਲੈ ਸਕਦੇ ਹਨ।

ਇਹ ਵੀ ਪੜ੍ਹੋ : ਡਿਪਟੀ ਕਮਿਸ਼ਨਰ ਨੇ ਪਲੇਸਮੈਂਟ ਕੈਂਪ ’ਚ ਨੌਕਰੀ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਅਧੀਨ ਪਲੇਸਮੈਂਟ ਕੈਂਪ, ਸਵੈ-ਰੁਜ਼ਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁ਼ਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਸੇ ਲੜੀ ਵਿੱਚ ਉਕਤ ਪਲੇਸਮੈਂਟ ਕੈਂਪ ਦਾ ਆਯੋਜਨ ਡੀ.ਬੀ.ਈ.ਈ, ਕਮਰਾ ਨੰ 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ ਕੀਤਾ ਜਾ ਰਿਹਾ ਹੈ ਅਤੇ ਬੇਰੁਜ਼ਗਾਰ ਯੋਗ ਪ੍ਰਾਰਥੀਆਂ ਨੂੰ ਆਪਣੇ ਲੋੜੀਂਦੇ ਦਸਤਾਵੇਜ ਅਤੇ ਰਿਜੀਊਮ ਨਾਲ ਲੈ ਕੇ ਦਫਤਰ ਵਿਖੇ ਪਹੁੰਚਣ ਅਤੇ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ