ਦਿੱਲੀ ਦੇ ਸ੍ਰੀ ਗੁਰਦੁਆਰਾ ਸਾਹਿਬ ਰਕਾਬਗੰਜ ਨਤਮਸਤਕ ਹੋਏ ਪੀਐਮ ਮੋਦੀ

0

ਦਿੱਲੀ ਦੇ ਸ੍ਰੀ ਗੁਰਦੁਆਰਾ ਸਾਹਿਬ ਰਕਾਬਗੰਜ ਨਤਮਸਤਕ ਹੋਏ ਪੀਐਮ ਮੋਦੀ

ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਦਿੱਲੀ ਦੇ ਸ੍ਰੀ ਗੁਰੂਦੁਆਰਾ ਸਾਹਿਬ ਰਕਾਬਗੰਜ ਨਤਮਸਤਕ ਹੋਏ। ਇੱਥੇ ਉਨ੍ਹਾਂ ਨੇ ਮੱਥਾ ਟੇਕਿਆ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦਿੱਤੇ ਉਪਦੇਸ਼ ਭਾਈਚਾਰਕ ਸਾਂਝ ਦੇ ਵਿਚਾਰਾਂ ਨੂੰ ਯਾਦ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਚਾਨਕ ਹੀ ਸਵੇਰੇ-ਸਵੇਰੇ ਸ੍ਰੀ ਗੁਰਦੁਆਰਾ ਸਾਹਿਬ ਰਕਾਬਗੰਜ ਪਹੁੰਚੇ ਜਿੱਥੇ ਉਨ੍ਹਾਂ ਦੇ ਇੱਥੇ ਪਹੁੰਚਣ ਦੀ ਕਿਸੇ ਨੂੰ ਕੋਈ ਜਾਣਕਾਰੀ ਨਹੀਂ ਸੀ ਤੇ ਨਾ ਹੀ ਕੋਈ ਵਿਸ਼ੇਸ਼ ਪੁਲਿਸ ਪ੍ਰਬੰਧ ਸਨ ਤੇ ਨਾ ਹੀ ਟਰੈਫਿਕ ਡਾਇਵਰਸ਼ਨ ਕੀਤਾ ਗਿਆ। ਜਦੋਂ ਪ੍ਰਧਾਨ ਮੰਤਰੀ ਦਿੱਲੀ ਦੇ ਸ੍ਰੀ ਗੁਰਦੁਆਰਾ ਸਾਹਿਬ ਰਕਾਬਗੰਜ ਪਹੁੰਚੇ ਤਾਂ ਸਭ ਹੈਰਾਨ ਰਹਿ ਗਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.