ਪਾਵਰਕਾਮ ਸੀਐੱਚਬੀ ਠੇਕਾ ਕਾਮਿਆਂ ਦੇ 3 ਜੂਨ ਦੇ ਧਰਨੇ ਦੀ ਹਮਾਇਤ ਦਾ ਐਲਾਨ – ਵਰਿੰਦਰ ਸਿੰਘ ਮੋਮੀ

ਬਿਨਾਂ ਸ਼ਰਤ ਠੇਕਾ ਕਾਮਿਆ ਦੀਆਂ ਮੰਗਾਂ ਦਾ ਹੱਲ ਕਰੇ ਪੰਜਾਬ ਸਰਕਾਰ ਕੁਲਦੀਪ ਸਿੰਘ ਬੁੱਢੇਵਾਲ

ਫਾਜ਼ਿਲਕਾ (ਰਜਨੀਸ਼ ਰਵੀ)| ਜਲ ਸਪਲਾਈ ਅਤੇ ਸੈਨੀਟੇਸਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਜਰਨਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ ਨੇ ਅੱਜ ਇਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਸੀਐੱਚਬੀ ਠੇਕਾ ਕਾਮਿਆਂ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ

ਕਿਉਕਿ ਸੀਐਚਬੀ ਠੇਕਾ ਕਾਮੇ ਕੋਰੋਨਾ ਕਹਿਰ ’ਚ ਐਮਰਜੈਂਸੀ ਹਲਾਤਾਂ ਵਿਚ ਆਪਣੀਆਂ ਸੇਵਾਵਾਂ ਨਿਭਾਉਂਦੇ ਹੋਏ ਲੋਕਾਂ
ਦੇ ਘਰ-ਘਰ, ਹਸਪਤਾਲਾਂ ਅਤੇ ਫੈਕਟਰੀਆਂ ਤੱਕ ਬਿਜਲੀ ਮੁਹੱਈਆ ਕਰਵਾ ਰਹੇ ਹਨ। ਪਰੰਤੂ ਪਿਛਲੇ ਸਮੇਂ ’ਚ ਕਈ ਸੀ.ਐਚ.ਬੀ. ਕਾਮੇ ਕਰੰਟ ਲੱਗਣ ਨਾਲ ਜਖਮੀ ਹੋਏ ਹਨ ਅਤੇ ਕਈ ਵਰਕਰ ਆਪਣੀਆਂ ਕੀਮਤੀ ਜਾਨਾਂ ਗੁਆ ਚੁੱਕੇ ਹਨ, ਜਿਨ੍ਹਾਂ ਦੇ ਪਰਿਵਾਰਾਂ ਨੂੰ ਕੋਈ ਮੁਆਵਜਾ ਅਤੇ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਪ੍ਰਬੰਧ ਨਹੀਂ ਕੀਤਾ ਗਿਆ।

ਉਨ੍ਹਾਂ ਮੰਗ ਕੀਤੀ ਕਿ ਕਰੰਟ ਲੱਗਣ ਨਾਲ ਪ੍ਰਭਾਵਿਤ ਵਰਕਰਾਂ ਨੂੰ 50 ਲੱਖ ਰੁਪਏ ਦਾ ਬੀਮਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਠੇਕਾ ਕਾਮਿਆ ਨੂੰ ਬਿਨਾ ਸ਼ਰਤ ਰੈਗੂਲਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੀਆਂ ਕੰਪਨੀਆਂ ਅਤੇ ਠੇਕੇਦਾਰਾਂ ਵੱਲੋਂ ਸੀ.ਐਚ.ਬੀ. ਠੇਕਾ ਕਾਮਿਆਂ ਨਾਲ ਧੋਖਾ ਧੜੀ ਕਰਕੇ ਕਰੋੜਾਂ ਰੁਪਏ ਬੋਨਸ ਅਤੇ ਏਰੀਅਰ ਦੱਬੀ ਬੈਠੇ ਹਨ ।

ਪਾਵਰਕਾਮ ਮੈਨੇਜਮੈਟ, ਕਿਰਤ ਵਿਭਾਗ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਉਪਰੋਕਤ ਮਸਲਿਆਂ ਪ੍ਰਤੀ ਜਾਣ ਕਰਵਾਇਆ ਗਿਆ ਹੈ ਲੇਕਿਨ ਮੰਗਾ ਦਾ ਕੋਈ ਹੱਲ ਨਹੀਂ ਕੀਤਾ। ਜਿਸਦੇ ਵਿਰੋਧ ਵਿਚ ਪਾਵਰਕਾਮ ਤੇ ਟ੍ਰਰਾਂਸਕੋ ਠੇਕਾ ਮੁਲਾਜਮ ਯੂਨੀਅਨ ਪੰਜਾਬ ਵੱਲੋਂ 3 ਜੂਨ ਨੂੰ ਬਿਜਲੀ ਬੋਰਡ ਦਫਤਰ ਪਟਿਆਲ ਵਿਖੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਦਿੱਤੇ ਜਾ ਰਹੇ ਧਰਨੇ ਦੀ ਜਲ ਸਪਲਾਈ ਅਤੇ ਸੈਨੀਟੇਸਨ ਕੰਟਰੈਕਟ ਵਰਕਰਜ ਯੂਨੀਅਨ (ਰਜਿ.31ਵੱਲੋ ਪੂਰਨ ਤੋਰ ਤੇ ਹਮਾਇਤ ਕਰਨ ਦਾ ਐਲਾਨ ਕੀਤਾ ਜਾਂਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।