ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਐਲਾਨ, ਕੋਰੋਨਾ ਕਾਰਨ ਅਨਾਥ ਹੋਏ ਬੱਚਿਆਂ ਨੂੰ ਦਿੱਤੇ ਜਾਣਗੇ 10 ਲੱਖ ਰੁਪਏ

ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਐਲਾਨ, ਕੋਰੋਨਾ ਕਾਰਨ ਅਨਾਥ ਹੋਏ ਬੱਚਿਆਂ ਨੂੰ ਦਿੱਤੇ ਜਾਣਗੇ 10 ਲੱਖ ਰੁਪਏ
ਨਵੀਂ ਦਿੱਲੀl ਦੇਸ਼ ’ਚ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਅਨਾਥ ਹੋਏ ਬੱਚਿਆਂ ਨੂੰ ਕੁਝ ਰਾਹਤ ਮਿਲੇਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕਰਦਿਆਂ ਕਿਹਾ ਕਿ ਕੋਰੋਨਾ ਕਾਰਨ ਮਾਤਾ-ਪਿਤਾ ਨੂੰ ਗੁਆਉਣ ਵਾਲੇ ਸਾਰੇ ਬੱਚਿਆਂ ਨੂੰ ‘ਪੀਐਮ ਕੇਅਰਸ ਫਾਰ ਚਿਲਡਰਨ’ ਯੋਜਨਾ ਤਹਿਤ ਸਹਾਇਤਾ ਦਿੱਤੀ ਜਾਵੇਗੀl

ਬੱਚਿਆਂ ਨੂੰ 18 ਸਾਲ ਦੀ ਉਮਰ ’ਚ ਮਹੀਨਾਵਾਰੀ ਵਜੀਫਾ ਤੇ 23 ਸਾਲ ਦੀ ਉਮਰ ’ਚ ਪੀਐਮ ਕੇਅਰਸ ’ਚੋਂ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ ਇਹ ਜਾਣਕਾਰੀ ਪੀਐਮਓ ਨੇ ਦਿੱਤੀ ਹੈ ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਚਿਆਂ ਨੂੰ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ ਇਸ ਤੋਂ ਇਲਾਵਾ ਆਯੁਸ਼ਮਾਨ ਭਾਰਤ ਯੋਜਨਾ ਤਹਿਤ 18 ਸਾਲ ਤੱਕ ਦੇ ਬੱਚਿਆਂ ਨੂੰ 5 ਲੱਖ ਰੁਪਏ ਦਾ ਮੁਫ਼ਤ ਸਿਹਤ ਬੀਮਾ ਮਿਲੇਗਾ ਤੇ ਪ੍ਰੀਮੀਅਮ ਦਾ ਭੁਗਤਾਨ ਪੀਐਮ ਕੇਅਰਸ ਫੰਡ ਰਾਹੀਂ ਕੀਤਾ ਜਾਵੇਗਾl

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।