ਕੈਦੀ ਵੱਲੋਂ ਅਮਰਿੰਦਰ ਤੇ ਸੁਖਜਿੰਦਰ ਰੰਧਾਵਾ ਨੂੰ ਜਾਨੋਂ ਮਾਰਨ ਦੀ ਧਮਕੀ

0
Prisoner, Threatens, Kill, Amarinder, Sukhjinder Randhawa

ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼

ਫਰੀਦਕੋਟ ਜੇਲ੍ਹ ਵਿੱਚ ਬੰਦ ਇੱਕ ਕੈਦੀ ਗੋਬਿੰਦ ਸਿੰਘ ਨੇ ਸ਼ਰੇਆਮ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਣੇ ਜੇਲ੍ਹ ਡੀਜੀਪੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇ ਦਿੱਤੀ ਹੈ। ਗੋਬਿੰਦ ਸਿੰਘ ਨੇ ਆਪਣੇ ਸਾਥੀ ਕੈਦੀ ਕੁਲਦੀਪ ਸਿੰਘ ਦੀ ਮਦਦ ਨਾਲ ਜੇਲ੍ਹ ਵਿੱਚੋਂ ਹੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪਾ ਦਿੱਤੀ ਹੈ, ਇਸ ਵੀਡੀਓ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਜੇਲ੍ਹ ਦੇ ਡੀਜੀਪੀ ਤੱਕ ਪਹੁੰਚਾਉਣ ਦੀ ਵੀ ਅਪੀਲ ਕੀਤੀ ਗਈ ਹੈ ਤਾਂ ਕਿ ਉਹ ਸੁਨੇਹਾ ਦੇ ਸਕੇ ਕਿ ਉਹ ਜਲਦ ਹੀ ਇਨਾਂ ਨੂੰ ਜਾਨ ਤੋਂ ਮਾਰ ਦੇਵੇਗਾ।

ਜਿਸ ਤੋਂ ਬਾਅਦ ਫਰੀਦਕੋਟ ਪ੍ਰਸ਼ਾਸਨ ਨੇ ਇਸ ਮਾਮਲੇ ਵਿੱਚ ਕੈਦੀ ਗੋਬਿੰਦ ਸਿੰਘ ਅਤੇ ਉਸ ਦੇ ਸਾਥੀ ਕੁਲਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ਼ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।ਗੋਬਿੰਦ ਸਿੰਘ ਜੈਤੋਂ ਏਰੀਏ ਵਿੱਚ ਇੱਕ ਕਤਲ ਕਰਨ ਦੇ ਦੋਸ਼ ਵਿੱਚ ਜੇਲ ਵਿੱਚ ਬੰਦ ਹੈ ਅਤੇ ਉਸ ਖ਼ਿਲਾਫ਼ 302  ਦਾ ਮੁਕੱਦਮਾ ਚਲ ਰਿਹਾ ਹੈ।

 

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।