ਪੰਜਾਬ

ਕੈਦੀਆਂ ਨੂੰ ਹੁਣ ਰਾਹਤ ਪੈਰੋਲ ਸਮੇਂ ‘ਚ ਵਾਧਾ

Prisoners, extend, relief, parole, time

12 ਹਫ਼ਤਿਆਂ ਦੀ ਥਾਂ ਘਰ ਬਿਤਾ ਪਾਉਣਗੇ 16 ਹਫ਼ਤੇ
ਪੰਜਾਬ ਗੁੱਡਜ਼ ਐਂਡ ਸਰਵਿਸ ਟੈਕਸ (ਸੋਧ) ਆਰਡੀਨੈਂਸ-2018 ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਮਨਜ਼ੂਰੀ

ਚੰਡੀਗੜ੍ਹ, 
ਪੰਜਾਬ ਦੀਆਂ ਜੇਲ੍ਹਾਂ ਵਿੱਚ ਚੰਗੇ ਵਿਵਹਾਰ ਵਾਲੇ ਬੰਦ ਕੈਦੀਆ ਲਈ ਵੱਡੀ ਰਾਹਤ ਦੀ ਖ਼ਬਰ ਹੈ ਕਿ ਉਹ ਅੱਜ ਤੋਂ ਬਾਅਦ  ਆਪਣੀ ਨਿਯਮਤ ਪੈਰੋਲ ਮੌਜੂਦਾ 3 ਹਫ਼ਤਿਆਂ ਤੋਂ ਵਧਾ ਕੇ 4 ਹਫ਼ਤੇ ਅਤੇ ਇੱਕ ਸਾਲ ਵਿੱਚ ਕੁੱਲ ਪੈਰੋਲ 12 ਹਫ਼ਤਿਆਂ ਤੋਂ ਵਧਾ ਕੇ 16 ਹਫ਼ਤੇ ਲੈ ਸਕਣਗੇ। ਜਿਸ ਕਾਰਨ ਹੁਣ ਇੱਕ ਸਾਲ ਵਿੱਚ ਕੈਦੀ ਲਗਭਗ 4 ਮਹੀਨੇ ਆਪਣੇ ਘਰ ਵਿੱਚ ਬਿਤਾ ਸਕਣਗੇ। ਇਸ ਤੋਂ ਪਹਿਲਾਂ ਤਿੰਨੇ ਮਹੀਨਿਆਂ ਦੀ ਹੀ ਛੁੱਟੀ ਮਿਲਦੀ ਸੀ, ਉਸ ਵਿੱਚ ਵੀ ਉਹ 21 ਦਿਨਾਂ ਤੋਂ ਵੱਧ ਦੀ ਛੁੱਟੀ ਨਹੀਂ ਲੈ ਸਕਦੇ ਸਨ ਪਰ ਹੁਣ ਇੱਕ ਵਾਰ ਵਿੱਚ 30 ਦਿਨ ਦੀ ਇੱਕਠੀ ਛੁੱਟੀ ਲੈ ਸਕਣਗੇ। ਇਸ ਬਾਰੇ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਸ ਨਾਲ ਹੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਪੰਜਾਬ ਗੁੱਡ ਕੰਡਕਟ ਪ੍ਰੀਜ਼ਨਰਜ਼ (ਟੈਂਪਰੇਰੀ ਰਿਲੀਜ਼) ਐਕਟ, 1962 ਦੇ ਸੈਕਸ਼ਨ 3 ਦੇ ਸਬ ਸੈਕਸ਼ਨ 2 ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਮੰਤਰੀ ਮੰਡਲ ਨੇ ਇਸ ਸਬੰਧ ਵਿੱਚ ਬਿੱਲ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿੱਚ ਪੇਸ਼ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਚੰਗੇ ਆਚਰਨ ਵਾਲੇ ਕੈਦੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਉਨਾਂ ਨੂੰ 16 ਹਫ਼ਤਿਆਂ ਦੀ ਲਗਾਤਾਰ ਪੈਰੋਲ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਇਸ ਉਪਰਾਲੇ ਨਾਲ ਬਾਕੀ ਕੈਦੀਆਂ ਨੂੰ ਵੀ ਜੇਲਾਂ ਵਿੱਚ ਅਨੁਸ਼ਾਸਨ ਕਾਇਮ ਰੱਖਣ ਪ੍ਰਤੀ ਉਤਸ਼ਾਹ ਮਿਲੇਗਾ।
ਇਕ ਹੋਰ ਫੈਸਲੇ ਵਿੱਚ ਮੰਤਰੀ ਮੰਡਲ ਨੇ ਪੰਜਾਬ ਗੁੱਡਜ਼ ਐਂਡ ਸਰਵਿਸ ਟੈਕਸ (ਸੋਧ) ਆਰਡੀਨੈਂਸ-2018 ਨੂੰ 13 ਦਸੰਬਰ ਨੂੰ ਸ਼ੁਰੂ ਹੋ ਰਹੇ ਵਿਧਾਨ ਸਭਾ ਸੈਸ਼ਨ ਦੌਰਾਨ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ।
ਇਹ ਜ਼ਿਕਰਯੋਗ ਹੈ ਕਿ ਰਿਟਰਨ ਭਰਨ ਅਤੇ ਟੈਕਸ ਦੀ ਅਦਾਇਗੀ ਸਬੰਧੀ ਪ੍ਰਣਾਲੀ ਨੂੰ ਘੱਟੋ-ਘੱਟ ਪੇਪਰ ਵਰਕ ਨਾਲ ਸੁਖਾਲਾ ਬਣਾਉਣ ਲਈ 23 ਅਕਤੂਬਰ, 2018 ਨੂੰ ਪੰਜਾਬ ਗੁੱਡਜ਼ ਐਂਡ ਸਰਵਿਸ ਟੈਕਸ (ਸੋਧ) ਆਰਡੀਨੈਂਸ-2018 ਲਿਆਂਦਾ ਸੀ। ਭਾਰਤੀ ਸੰਵਿਧਾਨ ਦੀ ਧਾਰਾ 213 ਜੀ ਉਪ ਧਾਰਾ 2 ਅਨੁਸਾਰ ਆਰਡੀਨੈਂਸ ਨੂੰ ਐਕਟ ਦੇ ਰੂਪ ਵਿੱਚ ਤਬਦੀਲ ਕਰਨ ਲਈ ਵਿਧਾਨ ਸਭਾ ਦੇ ਇਜਲਾਸ ਵਿੱਚ ਪੇਸ਼ ਕੀਤਾ ਜਾਵੇਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

 

ਪ੍ਰਸਿੱਧ ਖਬਰਾਂ

To Top