ਸਿਵਲ ਹਸਪਤਾਲ ਧੂਰੀ ’ਚ ਮੁੱਢਲੀਆਂ ਸੁਵਿਧਾਵਾਂ ਦੀ ਘਾਟ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

ਸਿਵਲ ਹਸਪਤਾਲ ਧੂਰੀ ’ਚ ਮੁੱਢਲੀਆਂ ਸੁਵਿਧਾਵਾਂ ਦੀ ਘਾਟ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

ਧੂਰੀ( ਰਵੀ ਗੁਰਮਾ)। ਅੱਜ ਸਿਵਲ ਹਸਪਤਾਲ ਧੂਰੀ ਵਿੱਚ ਮੁੱਢਲੀਆਂ ਸੁਵਿਧਾਵਾਂ ਦੀ ਘਾਟ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਭਾਜਪਾ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸੰਬੰਧੀ ਭਾਜਪਾ ਦੇ ਧੂਰੀ ਤੋਂ ਹਲਕਾ ਇੰਚਾਰਜ ਰਣਦੀਪ ਦਿਓਲ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਮੁਹੱਲਾ ਕਲੀਨਿਕ ਖੋਲ੍ਹ ਕੇ ਸਿਹਤ ਸੁਵਿਧਾਵਾਂ ਦੇ ਵੱਡੇ – ਵੱਡੇ ਦਾਅਵੇ ਕਰ ਰਹੀ ਹੈ।

ਪਰ ਦੂਜੇ ਪਾਸੇ ਸਿਵਲ ਹਸਪਤਾਲ ਧੂਰੀ ਵਿੱਚ ਮੁੱਢਲੀਆਂ ਸਹੂਲਤਾਂ ਦੀ ਵੱਡੇ ਪੱਧਰ ਤੇ ਘਾਟ ਹੈ। ਦੂਜਾ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਿੱਤੀ ਜਾ ਰਹੀ ਆਯੁਸ਼ਮਾਨ ਸੇਵਾ ਨੂੰ ਪੰਜਾਬ ਸਰਕਾਰ ਵੱਲੋਂ ਬੰਦ ਕੀਤਾ ਗਿਆ ਹੈ ਅਤੇ ਹਸਪਤਾਲਾਂ ਵਿੱਚ ਇਸ ਉੱਪਰ ਇਲਾਜ ਨਹੀਂ ਹੋ ਰਿਹਾ।ਇਸ ਸਬੰਧ ਵਿਚ ਅੱਜ ਸਿਵਲ ਹਸਪਤਾਲ ਧੂਰੀ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਹੱਥਾਂ ਵਿੱਚ ਤਖ਼ਤੀਆਂ ਫੜ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਗਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ