ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਕਾਂਗਰਸੀ ਵਰਕਰਾਂ ਨੇ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

Protesters, Against, Policies, Central, Government, Blowing, Effigy, Congress, Workers

ਕਾਂਗਰਸੀ ਵਰਕਰਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਮ ‘ਤੇ ਦਿੱਤਾ ਐਸ.ਡੀ.ਐਮ ਨੂੰ ਮੰਗ ਪੱਤਰ

ਜਲਾਲਾਬਾਦ, ਰਜਨੀਸ਼ ਰਵੀ/ਸੱਚ ਕਹੂੰ ਨਿਊਜ਼

ਜਲਾਲਾਬਾਦ ਵਿਖੇ ਬਲਾਕ ਕਾਂਗਰਸ ਕਮੇਟੀ ਦਿਹਾਤੀ ਅਤੇ ਸ਼ਹਿਰੀ ਦੇ ਵਲੋਂ ਸਮੂਹ ਇਲਾਕੇ ਦੇ ਕਾਂਗਰਸੀ ਵਰਕਰਾਂ ਦੇ ਵੱਲੋਂ ਰਾਜ ਬਖਸ਼ ਕੰਬੋਜ ਦੀ ਅਗੁਵਾਈ ਵਿਚ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਅੱਜ ਫਾਜਿਲਕਾ ਫਿਰੋਜਪੁਰ ਮਾਰਗ ‘ਤੇ ਦਾਣਾ ਮੰਡੀ ਗੇਂਟ ਦੇ ਕੋਲ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਰਾਜ ਬਖਸ਼ ਕੰਬੋਜ ਨੇ ਕਿਹਾ ਕਿ ਦਿਨੋਂ ਦਿਨ ਡੀਜ਼ਲ ਅਤੇ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਨੇ ਲੋਕਾਂ ਦਾ ਕੱਚੂਮਰ ਕੱਢ ਕੇ ਰੱਖ ਦਿੱਤਾ ਅਤੇ ਜਿਸਦੀ ਅਵਾਜ਼ ਕੇਂਦਰ ਸਰਕਾਰ ਦੇ ਕੰਨਾਂ ਤੱਕ ਅ ਪਹੁੰਚਾਉਂਣ ਦੇ ਲਈ ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਰੋਜਾਨਾ ਆਮ ਜਨਤਾ ਦੀ ਜੋ ਲੋੜ ਵਿਚ ਆਉਂਣ ਵਾਲੇ ਫਲ ਸਬਜ਼ੀਆਂ ਅਨਾਜ ਅਤੇ ਹੋਰ ਘਰੇਲੂ ਲੋੜ ਦੀਆਂ ਵਸਤੂਆਂ ਅਤੇ ਪੈਟਰੋਲ ਤੇ ਡੀਜ਼ਲ ਦੇ ਰੇਟਾਂ ਵਿਚ ਵਾਧੇ ਕਰਕੇ ਵਧਾਈ ਜਾ ਰਹੀਆਂ । ਇਸ ਨੂੰ ਕੰਟਰੋਲ ਕੀਤਾ ਜਾਵੇ ਨਹੀ ਤਾਂ ਕਾਂਗਰਸ ਪਾਰਟੀ ਇਸ ਦੇ ਖਿਲਾਫ ਸਘੰਰਸ਼ ਨੂੰ ਹੋਰ ਤੇਜ਼ ਕਰੇਗੀ। ਇਸ ਮੌਕੇ ਕਾਂਗਰਸੀ ਪਾਰਟੀ ਦੇ ਵਰਕਰਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਮ ‘ਤੇ ਇਕ ਮੰਗ ਪੱਤਰ ਜਲਾਲਾਬਾਦ ਦੇ ਐਸ.ਡੀ.ਐਮ ਪ੍ਰਿਥੀ ਸਿੰਘ ਨੂੰ ਸੌਪਿਆ। ਇਸ ਮੌਕੇ ਐਸ.ਡੀ.ਐਮ ਨੇ ਵਰਕਰਾਂ ਨੂੰ ਵਿਸ਼ਵਾਸ਼ ਦੁਵਾਇਆ ਕਿ ਮੰਗ ਪੱਤਰ ਕੇਂਦਰ ਸਰਕਾਰ ਨੂੰ ਭੇਜ ਦਿੱਤਾ ਜਾਵੇਗਾ। ਇਸ ਮੌਕੇ ਰਾਜ ਬਖਸ਼ ਕੰਬੋਜ, ਨੰਨੂੰ ਕੁੱਕੜ, ਗੋਲਡੀ ਸੇਤੀਆ, ਮਲਕੀਤ ਸਿੰਘ ਹੀਰਾ , ਕੁਲਵੰਤ ਸਿੰਘ ਸਾਬਕਾ ਸਰਪੰਚ ਅਰਾਈਆ ਵਾਲਾ ਅਤੇ ਵੱਖ-ਵੱਖ ਪਿੰਡਾਂ ਤੋਂ ਕਾਂਗਰਸ ਪਾਰਟੀ ਦੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।